28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੁਖਜੀਤ ਸਿੰਘ ਢਿੱਲਵਾਂ ਨੂੰ ਬੀ.ਸੀ. ਵਿੰਗ ਦਾ ਸੂੁਬਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 29-01-2026
ਪੰਜਗਰਾੲੀਂ ਕਲਾਂ, 28 ਜਨਵਰੀ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਜੀਤ ਸਿੰਘ ਢਿੱਲਵਾਂ ਨੂੰ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ ਵਰਕਰਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਡਾ. ਹਰਪਾਲ ਸਿੰਘ ਢਿੱਲਵਾਂ ਸੂਬਾ ਸਕੱਤਰ (ਐਸ.ਵਿੰਗ), ਪੰਚ ਹਰਚੰਦ ਸਿੰਘ ਬਰਾੜ, ਯੂਥ ਆਗੂ ਜਸਵਿੰਦਰ ਸਿੰਘ ਸ਼ਿੰਦਰ ਬਰਾੜ, ਰਣਜੀਤ ਸਿੰਘ ਪੱਪਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਅਤੇ ਸੁਖਜੀਤ ਸਿੰਘ ਢਿੱਲਵਾਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ 'ਚ ਬੱਚਿਆਂ ਨੇ ਬਸੰਤ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਰਤੀਯ ਗ੍ਰਾਮੀਣ ਡਾਕ ਕਰਮਚਾਰੀ ਸੰਘ ਫ਼ਰੀਦਕੋਟ ਨੇ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ
Ad Position 24