ਪੰਜਗਰਾੲੀਂ ਕਲਾਂ, 28 ਜਨਵਰੀ (ਸੁਖਮੰਦਰ ਸਿੰਘ ਬਰਾੜ)-ਕੋਟਕਪੂਰਾ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਰਿਸ਼ੀ ਮਾਡਲ ਸਕੂਲ ਦੇ ਏਸ਼ੀਆਈ ਖੇਡਾਂ 'ਚ ਸੋਨ ਤਗਮਾ ਜੇਤੂ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਪੁੱਤਰ ਜਸਵੰਤ ਸਿੰਘ ਰਾਣਾ ਗਿੱਲ ਨੂੰ ਤਹਿਸੀਲ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਕਾਸ਼ਦੀਪ ਸਿੰਘ ਨੂੰ ਸਨਮਾਨਿਤ ਕਰਦਿਆਂ ਤਹਿਸੀਲਦਾਰ ਰੁਪਿੰਦਰਪਾਲ ਸਿੰਘ ਬੱਲ ਨੇ ਅਕਾਸ਼ਦੀਪ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਉਸਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਜ਼ਿਕਰਯੋਗ ਹੈ ਕਿ ਅਕਾਸ਼ਦੀਪ ਸਿੰਘ ਗਿੱਲ ਨੇ ਕਿਰਗਿਜ਼ਸਤਾਨ ਵਿਖੇ ਹੋਏ ਏਸ਼ੀਆਈ ਪਾਵਰ ਲਿਫ਼ਟਿੰਗ ਦੇ ਮੁਕਾਬਲਿਆਂ 'ਚ ਅੰਡਰ-14 ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ ਸੀ | ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ, ਰਿਸ਼ੀ ਮਾਡਲ ਸਕੂਲ ਕੋਟਕਪੂਰਾ ਦੇ ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ | ਅਕਾਸ਼ਦੀਪ ਸਿੰਘ ਗਿੱਲ ਦੀ ਇਸ ਪ੍ਰਾਪਤੀ 'ਤੇ ਰਿਸ਼ੀ ਗਰੁੱਪ ਆਫ਼ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ, ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ, ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਨੇ ਅਕਾਸ਼ਦੀਪ ਸਿੰਘ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |