28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲੁੱਟਾਂ-ਖੋਹਾਂ ਦੀ ਤਾਕ 'ਚ ਫ਼ਿਰਦੇ ਪੰਜ ਸ਼ੱਕੀ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਾਕ ਵਿਚ ਫਿਰ ਰਹੇ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਾਦਿਕ ਚੌਂਕ ਵਿਖੇ ਮੌਜੂਦ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਰਾਮ ਸਿੰਘ ਪੁੱਤਰ ਗੁਰਦਾਸ ਸਿੰਘ, ਅਨਮੋਲ ਸਿੰਘ ਪੁੱਤਰ ਗੁਰਦੇਵ ਸਿੰਘ, ਵਿਸ਼ਾਲ ਉਰਫ਼ ਬੱਬੀ ਪੁੱਤਰ ਹੈਪੀ ਸਿੰਘ, ਗੁਰਲਿਆਕਤ ਸਿੰਘ ਪੁੱਤਰ ਮੰਗਲ ਸਿੰਘ ਅਤੇ ਕੁਲਵੰਤ ਸਿੰਘ ਉਰਫ਼ ਬੋਬੀ ਪੁੱਤਰ ਜਗਸੀਰ ਸਿੰਘ ਵਾਸੀਆਨ ਖਾਰਾ ਜ਼ਿਲ੍ਹਾ ਫ਼ਰੀਦਕੋਟ ਕਥਿਤ ਤੌਰ 'ਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਆਪਣਾ ਗੈਂਗ ਬਣਾਇਆ ਹੋਇਆ ਹੈ ਅਤੇ ਸ਼ਹਿਰ ਵਿਚ ਫਿਰ ਰਹੇ ਹਨ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਰੇਡ ਕਰ ਕੇ ਕਾਬੂ ਕੀਤਾ ਗਿਆ ਅਤੇ ਪੰਜਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਤਾਕ ਵਿਚ ਬੈਠੇ ਗਰੋਹ ਦੇ 5 ਮੈਂਬਰ ਕਾਬੂ ਅਗਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ
Ad Position 24