28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲੁੱਟ-ਖੋਹ ਕਰਨ ਦੀ ਤਾਕ ਵਿਚ ਬੈਠੇ ਗਰੋਹ ਦੇ 5 ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਦੀ ਜਾ ਰਹੀ ਹੈ | ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸ: ਡ) ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫ਼ਰੀਦਕੋਟ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿਚ ਬੈਠੇ ਗਰੋਹ ਦੇ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਰਾਮ ਸਿੰਘ ਵਾਸੀ ਜੋਤ ਰਾਮ ਕਲੋਨੀ, ਅਨਮੋਲ ਸਿੰਘ ਵਾਸੀ ਬਲਬੀਰ ਬਸਤੀ, ਵਿਸ਼ਾਲ ਉਰਫ਼ ਬੱਬੀ, ਗੁਰਲਿਆਕਤ ਸਿੰਘ ਅਤੇ ਕੁਲਵੰਤ ਸਿੰਘ ਉਰਫ ਬੌਬੀ ਵਾਸੀ ਪਿੰਡ ਖਾਰਾ ਦੇ ਰਹਿਣ ਵਾਲੇ ਹਨ | ਪੁਲਿਸ ਪਾਰਟੀ ਵਲੋਂ ਦੋਸ਼ੀਆਂ ਪਾਸੋਂ 1 ਲੋਹੇ ਦੀ ਪਾਈਪ, 1 ਕਿਰਚ, 1 ਕਿਰਚ ਟਾਈਪ ਕਾਪਾ, 1 ਦਾਤਰ ਬਰਾਮਦ ਕੀਤਾ ਗਿਆ ਹੈ | ਸ.ਥ. ਗੁਰਦਿੱਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਨੇੜੇ ਸਾਦਿਕ ਚੌਕ ਫ਼ਰੀਦਕੋਟ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਜੋ ਲੁੱਟਾਂ ਖੋਹਾਂ ਕਰਨ ਦੇ ਆਦਿ ਹਨ ਜੋ ਦਾਣਾ ਮੰਡੀ ਫ਼ਰੀਦਕੋਟ ਗੁਦਾਮਾਂ ਵਾਲੀ ਸਾਈਡ ਫ਼ਰੀਦਕੋਟ ਵਿਖੇ ਲੁੱਟਾਂ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ | ਜਿਸ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 49 ਮਿਤੀ 27.01.2026 ਅ/ਧ 112(2), 310(4), ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ | ਮੁਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਗੈਂਗ ਦਾ ਮੁੱਖ ਸਰਗਨਾ ਰਾਮ ਸਿੰਘ ਹੈ ਜਿਸ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ | ਇਸ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਜ਼ਿਲ੍ਹਾ ਬੁਢਲਾਡਾ ਵਿਖੇ ਕੁੱਲ 3 ਮੁਕੱਦਮੇ ਦਰਜ ਹਨ | ਇਸ ਦੇ ਨਾਲ ਹੀ ਗਿਰੋਹ ਵਿਚ ਸ਼ਾਮਿਲ ਹੋਰ 2 ਦੋਸ਼ੀਆਂ ਦੇ ਖਿਲਾਫ਼ ਵੀ 2 ਮੁਕੱਦਮੇ ਦਰਜ ਰਜਿਸਟਰ ਹਨ |
Ad Position 22
No active advertisement
ਪਿਛਲੀ ਖ਼ਬਰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦਾ ਸਨਮਾਨ ਅਗਲੀ ਖ਼ਬਰ ਲੁੱਟਾਂ-ਖੋਹਾਂ ਦੀ ਤਾਕ 'ਚ ਫ਼ਿਰਦੇ ਪੰਜ ਸ਼ੱਕੀ ਕਾਬੂ
Ad Position 24