28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਗਣਤੰਤਰ ਦਿਵਸ 'ਤੇ ਵਿਸ਼ੇਸ਼ ਪ੍ਰਾਰਥਨਾ ਸਭਾ

Ad Position 21
No active advertisement
ਅਜੀਤ ਡੈਸਕ 29-01-2026
ਜੈਤੋ, 28 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ 77ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਜਿਸ ਵਿਚ ਪ੍ਰੋਗਰਾਮ ਦਾ ਸੰਚਾਲਨ ਸੁਖਮਨਦੀਪ ਕੌਰ ਨੌਂਵੀਂ ਜਮਾਤ ਬੀ ਵਲੋਂ ਆਤਮਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਭਾਸ਼ਣ ਨਾਲ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਪੂਰਾ ਸਕੂਲ ਦਾ ਕੈਂਪਸ ਦੇਸ਼ ਭਗਤੀ ਦੇ ਜੋਸ਼ ਨਾਲ ਗੂੰਜ ਉੱਠਿਆ | ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਦਾ ਗਾਇਨ ਕੀਤਾ ਗਿਆ | ਹਰਸ਼ ਮਹੇਸ਼ਵਰੀ ਨੌਂਵੀਂ ਜਮਾਤ ਏ ਨੇ ਅੱਜ ਦਾ ਵਿਚਾਰ ਪੇਸ਼ ਕੀਤਾ | ਜਿਸ ਨਾਲ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਫ਼ਰਜ਼ਾਂ ਦੀ ਯਾਦ ਦਿਵਾਈ ਗਈ | ਗੁਰਮਨ (ਨੌਂਵੀਂ ਜਮਾਤ ਬੀ) ਨੇ ਅੰਗਰੇਜ਼ੀ ਭਾਸ਼ਣ ਰਾਹੀਂ ਗਣਤੰਤਰ ਦਿਵਸ ਦੀ ਮਹੱਤਤਾ ਅਤੇ ਭਾਰਤੀ ਸੰਵਿਧਾਨ ਦੀ ਸ਼ਾਨ ਨੂੰ ਉਜਾਗਰ ਕੀਤਾ ਅਤੇ ਰਿਧੀ (ਨੌਂਵੀਂ ਜਮਾਤ ਏ) ਨੇ ਹਿੰਦੀ ਕਵਿਤਾ ਰਾਹੀਂ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ | ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸਮੂਹ ਗੀਤ ਨੇ ਪ੍ਰੋਗਰਾਮ ਵਿਚ ਮਿਠਾਸ ਭਰ ਦਿੱਤੀ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮੂਹ ਨਾਚ ਰਾਹੀਂ ਦੇਸ਼ ਭਗਤੀ ਦਾ ਜੋਸ਼ ਦਿਖਾਇਆ | ਕੁਸ਼ਿਕ ਮਿੱਤਲ (ਚੌਥੀ ਜਮਾਤ) ਨੇ 'ਇਹ ਦੇਸ਼ ਮੇਰੇ' ਨੇ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਮੋਹਿਤ ਕਰ ਦਿੱਤਾ | ਪ੍ਰੋਗਰਾਮ ਦਾ ਮੁੱਖ ਆਕਰਸ਼ਣ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ ਦੇਸ਼ ਭਗਤੀ (ਅਨੇਕਤਾ ਵਿਚ ਏਕਤਾ) 'ਤੇ ਅਧਾਰਤ ਇਕ ਸਕਿੱਟ ਸੀ, ਜਿਸ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਅਤੇ ਪ੍ਰੇਰਿਤ ਕੀਤਾ | ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਦੇਸ਼ ਭਗਤੀ ਨਾਲ ਸਬੰਧਿਤ ਸ਼ਬਦ ਸਿਰਜਣ ਰਚਨਾਤਮਿਕ ਲਿਖਣ ਕੌਸ਼ਲ ਮੁਕਾਬਲਾ ਕਰਵਾਇਆ ਗਿਆ | ਗਣਤੰਤਰ ਦਿਵਸ ਦੇ ਮੌਕੇ 'ਤੇ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ਵਿਚ 'ਮਿਲੇ ਸੁਰ ਹਮਾਰਾ ਤੁਮਾਰਾ' ਗੀਤ 'ਤੇ ਕੋਰੇਓਗ੍ਰਾਫੀ ਅਤੇ ਪਰੇਡ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਸੀਂ ਸਾਰੇ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਕੇ ਦੇਸ਼ ਭਗਤ ਬਣ ਸਕਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨ ਬਰਗਾੜੀ ਦੀ ਸਾਲਾਨਾ ਬਰਸੀ ਸੰਬੰਧੀ ਸਮਾਗਮ ਅਗਲੀ ਖ਼ਬਰ ਸ੍ਰੀ ਰਾਮ ਬਾਗ ਕਮੇਟੀ ਨੇ ਸੰਸਦੀ ਫ਼ੰਡ 'ਚੋਂ ਸ਼ਾਂਤੀ ਹਾਲ ਬਣਾਉਣ ਲਈ ਮੰਗੀ ਗਰਾਂਟ <br/>
Ad Position 24