ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ (ਇਨਵੈਸਟੀਗੇਸ਼ਨ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਆਈ.ਏ ਸਟਾਫ਼ ਫ਼ਰੀਦਕੋਟ ਅਤੇ ਸੀ.ਆਈ.ਏ ਸਟਾਫ਼ ਜੈਤੋ ਨੇ 2 ਵੱਖ-ਵੱਖ ਮੁਕੱਦਮਿਆਂ 'ਚ 4 ਦੋਸ਼ੀਆਂ ਨੂੰ 183 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਨਿਗਰਾਨੀ ਹੇਠ ਸ:ਥ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ 'ਚ ਪਿੰਡ ਢਿੱਲਵਾਂ ਕਲਾਂ ਤੋਂ ਸਿਬੀਆਂ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਬਾ ਹੱਦ ਰਕਬਾ ਢਿੱਲਵਾਂ ਕਲਾਂ ਬੰਦ ਪਏ ਘਰਾਟਾਂ ਨੇੜੇ ਪੁੱਜੇ ਤੇ ਘਰਾਟਾਂ ਦੇ ਸਾਹਮਣੇ ਇਕ ਸਵਿਫਟ ਕਾਰ ਖੜੀ ਸੀ, ਜਿਸ ਦੇ ਨਜ਼ਦੀਕ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਦ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ 'ਤੇ ਗੱਡੀ ਹੌਲੀ ਕੀਤੀ ਤਾਂ ਕਾਰ ਪਾਸ ਖੜਾ ਵਿਅਕਤੀ ਤੇਜ ਕਦਮੀ ਹੋ ਕੇ ਕਾਰ ਦੀ ਬਾਰੀ ਨੂੰ ਖੋਲ੍ਹ ਕੇ ਕਾਰ 'ਚ ਸਵਾਰ ਹੋਣ ਲੱਗਾ ਤਾਂ ਪੁਲਿਸ ਪਾਰਟੀ ਨੇ ਸ਼ੱਕੀ ਦੀ ਬਿਨਾਅ 'ਤੇ ਚੈਕਿੰਗ ਕੀਤੀ ਤਾਂ ਕਾਰ 'ਚੋਂ 132 ਗ੍ਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਬਿੰਦਰ ਵਜੋਂ ਹੋਈ ਹੈ, ਜੋ ਕਿ ਮੋਗਾ ਜ਼ਿਲ੍ਹਾ ਦੇ ਪਿੰਡ ਬੀੜ ਰਾਉਕੇ ਦਾ ਰਿਹਾਇਸ਼ੀ ਹੈ, ਜੋ ਕਿ ਹੁਣ ਜੈਤੋ ਵਿਖੇ ਕਿਰਾਏ 'ਤੇ ਰਹਿ ਰਿਹਾ ਸੀ | ਪੁਲਿਸ ਪਾਰਟੀ ਵਲੋਂ ਮੌਕੇ 'ਤੇ ਮੌਜੂਦ ਸਵਿਫਟ ਕਾਰ ਨੂੰ ਵੀ ਕਬਜ਼ੇ 'ਚ ਲਿਆ ਗਿਆ ਹੈ | ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 22 ਮਿਤੀ 30.01.2026 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਜੈਤੋ ਦੀ ਨਿਗਰਾਨੀ ਹੇਠ ਸ:ਥ ਦਰਸ਼ਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ 'ਚ ਪਿੰਡ ਰੋੜੀਕਪੂਰਾ ਤੋਂ ਕਾਸਮ ਭੱਟੀ ਨੂੰ ਜਾਂਦੀ ਲਿੰਕ ਰੋਡ 'ਤੇ ਬਣੇ ਪੁਲ ਸੂਆ ਪਾਸ ਪੁੱਜੇ ਤਾਂ ਪੁਲਿਸ ਪਾਰਟੀ ਨੂੰ ਸੂਏ ਦੇ ਨਾਲ ਲੱਗੇ ਦਰੱਖਤ ਹੇਠਾਂ 2 ਸ਼ੱਕੀ ਨੌਜਵਾਨ ਖੜੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਸਟਾਰਟ ਕਰਕੇ ਮੌਕਾ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਸ਼ੱਕੀ ਬਿਨਾਅ 'ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਨ੍ਹਾਂ ਪਾਸੋਂ 51 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 23 ਮਿਤੀ 30.01.2026 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ | ਗਿ੍ਫ਼ਤਾਰ ਦੋਸ਼ੀਆ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਬੱਬਾ ਅਤੇ ਸਨੀ ਵਜੋ ਹੋਈ ਹੈ, ਜੋ ਕਿ ਫ਼ਰੀਦਕੋਟ ਜ਼ਿਲ੍ਹਾ ਦੇ ਪਿੰਡ ਕਾਸਮ ਭੱਟੀ ਦੇ ਰਿਹਾਇਸ਼ੀ ਹਨ, ਪੁਲਿਸ ਪਾਰਟੀ ਵਲੋਂ ਮੌਕੇ 'ਤੇ ਮੌਜੂਦ ਬਜਾਜ ਪਲਟੀਨਾ ਮੋਟਰਸਾਈਕਲ ਨੂੰ ਵੀ ਕਬਜ਼ੇ 'ਚ ਲਿਆ ਗਿਆ ਹੈ | ਦੌਰਾਨੇ ਤਫਤੀਸ਼ ਗਿ੍ਫਤਾਰ ਦੋਸ਼ੀਆਂ ਦੀ ਪੁੱਛਗਿੱਛ 'ਤੇ ਉਨ੍ਹਾਂ ਦੇ 01 ਹੋਰ ਸਾਥੀ ਮਨਪ੍ਰੀਤ ਸਿੰਘ ਉਰਫ਼ ਮੋਨੂੰ ਵਾਸੀ ਫਤਿਹਗੜ੍ਹ ਦਬੜੀਖਾਨਾ ਨੂੰ ਨਾਮਜਦ ਕਰਕੇ ਗਿ੍ਫਤਾਰ ਕੀਤਾ ਗਿਆ ਹੈ |