09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡਾ. ਪੂਜਾ ਭੱਲਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 01-02-2026
ਕੋਟਕਪੂਰਾ, 31 ਜਨਵਰੀ (ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਅੱਜ ਡਾ. ਪੂਜਾ ਭੱਲਾ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ ¢ ਇਸ ਮੌਕੇ ਕਾਲਜ ਦੇ ਸਮੂਹ ਪ੍ਰੋਫੈਸਰ ਤੇ ਹੋਰ ਕਰਮਚਾਰੀਆਂ ਨੇ ਉਨ੍ਹਾਂ ਨਿੱਘਾ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ¢ ਦੱਸਣਯੋਗ ਹੈ ਕਿ ਡਾ. ਪੂਜਾ ਭੱਲਾ ਇਸ ਤੋਂ ਪਹਿਲਾਂ ਲੰਬਾ ਸਮਾਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਮਰਸ ਦੇ ਅਸਿਸਟੈਂਟ ਪ੍ਰੋਫ਼ੈਸਰ ਤੇ ਐਸੋਸੀਏਟ ਪ੍ਰੋਫੈਸਰ ਬਤੌਰ ਅਧਿਆਪਨ ਕਾਰਜ ਕੀਤਾ ਹੈ ਅਤੇ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਵੀ ਸੇਵਾਵਾਂ ਵੀ ਨਿਭਾਅ ਚੁੱਕੇ ਹਨ¢ ਪ੍ਰਸ਼ਾਸਨਿਕ ਅਤੇ ਅਧਿਆਪਨ ਦੇ ਖੇਤਰ 'ਚ ਉਨ੍ਹਾਂ ਦਾ ਕਾਫ਼ੀ ਤਜ਼ਰਬਾ ਹੈ | ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿਭਾਗ ਪੰਜਾਬ ਨੇ ਪਿ੍ੰਸੀਪਲ ਵਜੋਂ ਪਦ-ਉੱਨਤ ਕੀਤਾ ਹੈ ¢ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬਿ੍ਜਿੰਦਰਾ ਕਾਲਜ ਦੇ ਪ੍ਰੋਫੈਸਰ ਵੀ ਹਾਜ਼ਰ ਸਨ | ਇਸ ਮੌਕੇ ਪ੍ਰੋ. ਸਤਨਾਮ ਸਿੰਘ, ਪ੍ਰੋ. ਹਰਜਿੰਦਰਪਾਲ ਕੌਰ, ਪ੍ਰੋ. ਕੁਲਵਿੰਦਰ ਸ਼ਰਮਾ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਪੂਨਮ ਅਰੋੜਾ, ਪ੍ਰੋ. ਰਮਨਪ੍ਰੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਨਵਦੀਪ ਸਿੰਘ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਮਨਤਾਰ ਸਿੰਘ, ਪ੍ਰੋ. ਅਜੇ ਕੁਮਾਰ ਤੇ ਪ੍ਰੋ. ਗੁਰਤੇਜ ਸਿੰਘ ਅਤੇ ਮਾਣਿਕ ਸ਼ਾਹ, ਅਮਨਦੀਪ ਸ਼ਰਮਾ, ਕਰਮਜੀਤ ਸਿੰਘ ਤੇ ਮੋਤੀ ਲਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਠੇ ਵੜਿੰਗ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥੀ ਸਿਹਤ ਜਾਂਚ ਕੈਂਪ ਲਗਾਇਆ
Ad Position 24