09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸ਼ੇਸ਼ ਅਸੈਂਬਲੀ ਕਰਵਾਈ

Ad Position 21
No active advertisement
ਅਜੀਤ ਡੈਸਕ 01-02-2026
ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਹਿੱਸਾ ਲਿਆ | ਸੜਕ ਸੁਰੱਖਿਆ ਨਾਲ ਸਬੰਧਿਤ ਨਾਅਰੇ, ਵਿਚਾਰ ਅਤੇ ਸੰਦੇਸ਼ ਪੇਸ਼ ਕੀਤੇ | ਜ਼ਿਲ੍ਹਾ ਟਰੈਫ਼ਿਕ ਇੰਚਾਰਜ ਐਸ.ਆਈ. ਵਕੀਲ ਸਿੰਘ, ਏ.ਐਸ.ਆਈ. ਬਲਕਾਰ ਸਿੰਘ, ਏ.ਐਸ.ਆਈ. ਸੁਖਵੰਤ ਸਿੰਘ, ਹਰਪ੍ਰੀਤ ਸਿੰਘ, ਸੜਕ ਸੁਰੱਖਿਆ ਫ਼ੋਰਸ ਪੁਲਿਸ ਤੋਂ ਗੁਰਮੀਨ ਕੌਰ ਅਤੇ ਟਰੈਫ਼ਿਕ ਪੁਲਿਸ ਤੋਂ ਅਨੂਬਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਟਰੈਫਿਕ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਦੱਸਿਆ ਕਿ ਹੈਲਮੇਟ ਅਤੇ ਸੀਟ ਬੈਲਟ ਪਹਿਨਣਾ, ਮੋਬਾਈਲ ਫ਼ੋਨ ਦੀ ਵਰਤੋਂ ਤੋਂ ਬਚਣਾ, ਜ਼ੈਬਰਾ ਕਰਾਸਿੰਗ ਦੀ ਪਾਲਣਾ ਕਰਨਾ ਅਤੇ ਟਰੈਫਿਕ ਸਿਗਨਲਾਂ ਦਾ ਸਤਿਕਾਰ ਕਰਨਾ ਹਰ ਕਿਸੇ ਦੀ ਸੁਰੱਖਿਆ ਲਈ ਜ਼ਰੂਰੀ ਹੈ | ਉਨ੍ਹਾਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਮਾੜੇ ਪ੍ਰਭਾਵਾਂ 'ਤੇ ਵੀ ਚਾਨਣਾ ਪਾਇਆ | ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਨਾਗਰਿਕ ਬਣਨ ਅਤੇ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ਵਿਚ ਸੜਕ ਸੁਰੱਖਿਆ ਦਾ ਸੰਦੇਸ਼ ਫ਼ੈਲਾਉਣ ਲਈ ਉਤਸਾਹਿਤ ਕੀਤਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਛੋਟੀਆਂ ਸਾਵਧਾਨੀਆਂ ਵਰਤ ਕੇ ਵੱਡੇ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ | ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸੜਕ ਸੁਰੱਖਿਆ ਅੱਜ ਇਕ ਜ਼ਰੂਰੀ ਲੋੜ ਹੈ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਸ ਸਮਝ ਨਾਲ ਜੋੜਨਾ ਚਾਹੀਦਾ ਹੈ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਅਨੁਸ਼ਾਸਿਤ, ਜ਼ਿੰਮੇਵਾਰ ਅਤੇ ਸੁਚੇਤ ਨਾਗਰਿਕ ਬਣਨ ਵਿਚ ਮਦਦ ਕਰਦੇ ਹਨ | ਅੰਤ 'ਚ ਸਕੂਲ ਪ੍ਰਬੰਧਕਾਂ ਨੇ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਬੇਟੀ ਬਚਾਓ, ਬੇਟੀ ਪੜ੍ਹਾਓੁ' 'ਧੀ ਅਣਮੁੱਲੀ ਦਾਤ' ਦਿਵਸ ਮਨਾਇਆ ਅਗਲੀ ਖ਼ਬਰ ਗਗਨਦੀਪ ਧਾਲੀਵਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮਾਲਵਾ ਜ਼ੋਨ ਸੈਂਟਰਲ ਦੇ ਇੰਚਾਰਜ ਨਿਯੁਕਤ
Ad Position 24