10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗਗਨਦੀਪ ਧਾਲੀਵਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮਾਲਵਾ ਜ਼ੋਨ ਸੈਂਟਰਲ ਦੇ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 01-02-2026
ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)- ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜ਼ੋਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪਾਰਟੀ ਦੇ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਲਈ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਹੈ | ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਕੋਠੇ ਵੜਿੰਗ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਨਵੀਂ ਏ.ਸੀ. ਬੱਸ ਸੇਵਾ ਸ਼ੁਰੂ
Ad Position 24