10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੰਗਾਂ ਨੂੰ ਲੈ ਕੇ 7 ਫ਼ਰਵਰੀ ਨੂੰ ਪਰਿਵਾਰਾਂ ਸਮੇਤ ਦਿੜਬਾ ਵਿਖੇ ਪੁੱਜਣਗੇ ਕੱਚੇ ਕਾਮੇ

Ad Position 21
No active advertisement
ਅਜੀਤ ਡੈਸਕ 01-02-2026
ਜੈਤੋ, 31 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਉਣ ਵਾਲੀ 7 ਫ਼ਰਵਰੀ ਨੂੰ ਦਿੜਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਵਿਚ ਵਿਸ਼ਾਲ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਅਮਨਦੀਪ ਸ਼ਰਮਾ ਅਤੇ ਜਰਨਲ ਸਕੱਤਰ ਲਖਵਿੰਦਰ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ ਦਾ ਵਾਅਦੇ ਕਰਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਸੰਭਾਲਿਆਂ ਤਕਰੀਬਨ ਚਾਰ ਸਾਲ ਦਾ ਅਰਸਾ ਹੋ ਚੁੱਕਾ ਹੈ, ਪਰ ਹੁਣ ਤੱਕ ਠੇਕਾ, ਆਊਟਸੋਰਸ, ਇੰਨਲਿਸਟਮੈਂਟ 'ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲਈ ਗਈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੀਆਂ ਸਰਕਾਰਾਂ ਰਾਹੀਂ ਪੰਜਾਬ ਵਿਚ ਆਈਆਂ ਨਿੱਜੀ ਕੰਪਨੀਆਂ ਨੇ ਕੱਚੇ ਮੁਲਾਜ਼ਮਾਂ ਨੂੰ ਬਹੁਤ ਹੀ ਨਿਗੁਣੀਆਂ ਤਨਖਾਹਾਂ ਦੇ ਕੇ ਉਨ੍ਹਾਂ ਦਾ ਆਰਿਥਕ ਤੇ ਸਮਾਜਿਕ ਸ਼ੋਸ਼ਣ ਕੀਤਾ ਹੈ, ਜਿਸ ਦੇ ਰੋਸ ਵਜੋਂ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ | ਇਸ ਦੇ ਸਬੰਧ ਵਿਚ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ ਚਕੇਰੀਆਂ ਆਦਿ ਨੇ ਡੀ.ਐਸ.ਪੀ. ਦਿੜਬਾ ਡਾ. ਰੁਪਿੰਦਰ ਕੌਰ ਬਾਜਵਾ ਨਾਲ ਦਿੜਬਾ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਲੈ ਕੇ ਹਲਾਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਹਰ ਵਾਰ ਮੀਟਿੰਗਾਂ ਦੇ ਕੇ ਵਾਅਦੇ ਤੋਂ ਮੁੱਕਰ ਜਾਂਦੀ ਹੈ ਅਤੇ ਪਾਲਿਸੀਆਂ ਆਦਿ ਬਣਾਉਣ ਦਾ ਝੂਠਾ ਵਾਅਦਾ ਵੀ ਕਈ ਵਾਰ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਕੋਝਾ ਮਜਾਕ ਕੀਤਾ ਗਿਆ ਹੈ ਪਰ ਇਸ ਵਾਰ ਉਹ ਆਪਣੇ ਹੱਕਾਂ ਲਈ ਪਰਿਵਾਰਾਂ ਸਮੇਤ ਦਿੜਬਾ ਵਿਖੇ ਪੁੱਜਣਗੇ ਅਤੇ ਸਰਕਾਰ ਤੋਂ ਪੱਕੇ ਰੁਜ਼ਗਾਰ ਦੀ ਮੰਗ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੂੰ ਸਦਮਾ- ਪਿਤਾ ਦਾ ਦਿਹਾਂਤ ਅਗਲੀ ਖ਼ਬਰ ਕੋਠੇ ਵੜਿੰਗ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24