ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਹਨੀਸ਼ਾ ਵਾਸੀ ਕੋਟਕਪੂਰਾ ਨੇ ਆਈਲੈਟਸ ਦੀ ਪ੍ਰੀਖਿਆ 'ਚ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੌਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਹਨੀਸ਼ਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 8 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |