10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 01-02-2026
ਬਰਗਾੜੀ, 31 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਪ੍ਰਵਾਸੀ ਪੰਜਾਬੀ ਜਗਸੀਰ ਸਿੰਘ ਜੱਗਾ ਗੋਂਦਾਰਾ ਦੀ ਕੈਨੇਡਾ ਪੀ.ਆਰ ਲੜਕੀ ਕਰਨਪ੍ਰੀਤ ਕੌਰ ਗੋਂਦਾਰਾ ਨੇ ਆਪਣੇ ਜਨਮ ਦਿਨ ਦੀ ਖੁਸ਼ੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ ਬਰਗਾੜੀ ਦੇ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਖਰੀਦ ਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ ਦੀ ਹਾਜ਼ਰੀ 'ਚ ਵੰਡੇ | ਸਕੂਲ ਮੁਖੀ ਕੁਲਵਿੰਦਰ ਸਿੰਘ ਬਰਾੜ ਨੇ ਗੋਂਦਾਰਾ ਪਰਿਵਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ | ਗੁਰਚੇਤ ਸਿੰਘ ਢਿੱਲੋਂ ਨੇ ਸਮੂਹ ਸਕੂਲ ਸਟਾਫ਼ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸਕੂਲ ਦੀ ਦਿਖ ਸੁਧਾਰਨ ਲਈ ਸਮੂਹ ਸਕੂਲ ਸਟਾਫ਼ ਵਧਾਈ ਦਾ ਪਾਤਰ ਹੈ | ਇਸ ਮੌਕੇ ਕੁਲਵਿੰਦਰ ਸਿੰਘ ਗੋਂਦਾਰਾ, ਬਲਜਿੰਦਰ ਸਿੰਘ ਗੋਂਦਾਰਾ, ਸਤਨਾਮ ਸਿੰਘ ਸਾਬਕਾ ਪੰਚ, ਗੁਰਵਿੰਦਰ ਸਿੰਘ ਗੋਂਦਾਰਾ, ਸ੍ਰੀ ਚੰਦ, ਦੇਵ ਰਾਜ, ਰਾਜਿੰਦਰ ਸਿੰਘ, ਹਰਦੀਪ ਕੌਰ ਬਰਾੜ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਸਰੋਜ਼ ਕੌਰ, ਮਹਿੰਦਰ ਕੌਰ, ਸ਼ਾਕਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ 'ਬਨੀ ਕੈਂਪ' ਸਫ਼ਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਪ੍ਰੈੱਸ ਟਰੱਸਟ ਕੋਟਕਪੂਰਾ ਦੀ ਵਿਸ਼ੇਸ਼ ਇਕੱਤਰਤਾ ਹੋਈ
Ad Position 24