ਮਲੋਟ, 31 ਜਨਵਰੀ (ਪਾਟਿਲ)-ਨਿਸ਼ਾਨ ਅਕੈਡਮੀ ਦੀ ਗਤਕਾ ਟੀਮ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰੀਆਂ | ਰਾਸ਼ਟਰੀ ਪੱਧਰ ਦੀਆਂ ਇਹ ਖੇਡਾਂ ਛੱਤੀਸਗੜ੍ਹ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਨਿਸ਼ਾਨ ਅਕੈਡਮੀ ਦੇ ਵਿਦਿਆਰਥੀ ਅਭੀਜੀਤ ਸਿੰਘ ਤੇ ਐਰਨਦੀਪ ਸਿੰਘ ਨੇ ਪੰਜਾਬ ਸੂਬੇ ਦੀ ਟੀਮ ਵਿਚ ਭਾਗ ਲੈਂਦਿਆਂ ਗੱਤਕੇ ਦੇ ਜੌਹਰ ਵਿਖਾਏ ਅਤੇ ਰਾਸ਼ਟਰੀ ਪੱਧਰ 'ਤੇ ਤੀਜਾ ਸਥਾਨ ਅਕੈਡਮੀ ਦੀ ਝੋਲੀ ਪਵਾਇਆ | ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਕਾਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਵਾਈਸ ਪਿ੍ੰਸੀਪਲ ਵੀਰਪਾਲ ਕੌਰ ਵਲੋਂ ਅਕੈਡਮੀ ਦੇ ਗੱਤਕਾ ਕੋਚ ਗੁਰਲਾਲ ਸਿੰਘ ਤੇ ਟੀਮ ਦੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅਕੈਡਮੀ ਪਹੁੰਚਣ 'ਤੇ ਸਨਮਾਨਿਤ ਕੀਤਾ |