ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਕੈਰੀਅਰ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਪ੍ਰਸਿੱਧ ਯੂਨੀਵਰਸਿਟੀਆਂ ਤੋਂ ਆਏ ਵਿਸ਼ੇਸ਼ ਪ੍ਰੋਫੈਸਰਾਂ ਨੇ ਵਿਦਿਆਰਥੀਆਂ ਨੂੰ 12ਵੀਂ ਤੋਂ ਬਾਅਦ ਉਪਲਬਧ ਕੈਰੀਅਰ ਵਿਕਲਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਿਸ਼ੇਸ਼ ਗਿਆਨੀਆਂ ਨੇ ਵਿਦਿਆਰਥੀਆਂ ਨੂੰ ਨੀਟ, ਜੇ.ਈ.ਈ., ਸੀ.ਯੂ.ਈ.ਟੀ. ਸਮੇਤ ਇੰਜੀਨੀਅਰਿੰਗ, ਮੈਡੀਕਲ, ਮੈਨੇਜਮੈਂਟ, ਲਾਅ, ਕਾਮਰਸ, ਸਾਇੰਸ, ਆਰਟਸ ਅਤੇ ਹੋਰ ਮਹੱਤਵਪੂਰਨ ਪ੍ਰੋਫ਼ੈਸ਼ਨਲ ਕੋਰਸਾਂ ਬਾਰੇ ਮਾਰਗ ਦਰਸ਼ਨ ਦਿੱਤਾ | ਇਸ ਦੇ ਨਾਲ ਹੀ ਦਾਖ਼ਲਾ ਪ੍ਰਕਿਰਿਆ, ਯੋਗਤਾ, ਪ੍ਰੀਖਿਆ ਪੈਟਰਨ ਤੇ ਭਵਿੱਖੀ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿਚ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਦੀ ਰੁਚੀ ਤੇ ਯੋਗਤਾ ਅਨੁਸਾਰ ਕੈਰੀਅਰ ਦੀ ਚੋਣ ਕਰਨ ਵਿਚ ਮਦਦ ਕਰਨਾ ਸੀ | ਵਿਦਿਆਰਥੀਆਂ ਨੇ ਵਿਸ਼ੇਸ਼ ਗਿਆਨੀਆਂ ਨਾਲ ਸੰਵਾਦ ਕਰਦੇ ਹੋਏ ਆਪਣੇ ਸਵਾਲ ਪੁੱਛੇ ਅਤੇ ਆਪਣੀਆਂ ਸ਼ੰਕਾਵਾਂ ਦਾ ਸੰਤੋਸ਼ਜਨਕ ਜਵਾਬ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਵਰਸ਼ਾ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਹੀ ਸਮੇਂ 'ਤੇ ਸਹੀ ਮਾਰਗ ਦਰਸ਼ਨ ਬਹੁਤ ਜ਼ਰੂਰੀ ਹੈ | ਕੈਰੀਅਰ ਕਾਊਾਸਲਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਸਮਰਥਾ ਨੂੰ ਸਮਝਣ ਅਤੇ ਆਪਣੇ ਨਿਸ਼ਾਨੇ ਨੂੰ ਸਪੱਸ਼ਟ ਕਰਨ ਵਿਚ ਮਦਦ ਕਰਦੇ ਹਨ | ਪਿ੍ੰਸੀਪਲ ਨੇ ਯੂਨੀਵਰਸਿਟੀਆਂ ਤੋਂ ਆਏ ਸਾਰੇ ਵਿਸ਼ੇਸ਼ ਗਿਆਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਇਸ ਨੂੰ ਬਹੁਤ ਹੀ