ਕੋਟਕਪੂਰਾ, 1 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੂਏ ਦੀ ਪਟੜੀ ਬਾਹਮਣ ਵਾਲਾ ਨੂੰ ਜਾ ਰਹੇ ਸਨ ਤਾਂ ਪਟੜੀ ਪਰ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਲੋਅਰ ਦੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ ਅਤੇ ਆਪ ਖਿਸਕਣ ਲੱਗਾ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਤਲਾਸ਼ੀ ਦੌਰਾਨ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਨੇ ਇਸ ਸਬੰਧ 'ਚ ਨਰੇਸ਼ ਕੁਮਾਰ ਉਰਫ਼ ਨਲੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |