ਗੁਰੂ ਰਵਿਦਾਸ ਨੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ-ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਸਮਾਗਮ ਕਰਵਾਏ ਗਏ | ਸਥਾਨਕ ਗੋਨਿਆਣਾ ਰੋਡ ਦਰਵਾਜ਼ੇ ਵਾਲੀ ਗਲੀ ਨੇੜੇ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ | ਗੁਰੂ ਰਵਿਦਾਸ ਵਿਕਾਸ ਸਭਾ ਦੀ ਪ੍ਰਭਾਤ ਫ਼ੇਰੀ ਸੰਗਤ ਵਲੋਂ ਕਈ ਦਿਨਾਂ ਤੋਂ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਪ੍ਰਭਾਤ ਫ਼ੇਰੀਆਂ ਕੱਢੀਆਂ ਗਈਆਂ ਸਨ | ਇਸ ਉਪਰੰਤ ਅੱਜ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੀ ਗਤਕਾ ਟੀਮ ਦੇ ਸਿੰਘਾਂ ਵਲੋਂ ਗਤਕੇ ਦੀ ਜੌਹਰ ਵਿਖਾਏ ਗਏ | ਵੱਖ ਵੱਖ ਥਾਵਾਂ 'ਤੇ ਲੰਗਰ ਲਾਏ ਗਏ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ | ਬੈਂਡ ਪਾਰਟੀ ਵਲੋਂ ਧਾਰਮਿਕ ਧੁਨਾਂ ਰਾਹੀਂ ਮਾਹੌਲ ਨੂੰ ਆਨੰਦਿਤ ਕੀਤਾ ਗਿਆ | ਬਾਜ਼ਾਰ ਵਿਚ ਸੇਵਾ ਭਾਰਤੀ ਸ੍ਰੀ ਮੁਕਤਸਰ ਸਾਹਿਬ ਵਲੋਂ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸ਼ਹਿਰ ਵਿਚ ਭਰਵਾਂ ਸਵਾਗਤ ਕੀਤਾ ਗਿਆ | ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਏ ਅਤੇ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ | ਇਸ ਦੌਰਾਨ ਤਿਲਕ ਨਗਰ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼ਾਮਿਲ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਨੇ ਸਰਬ ਸਾਂਝੀਵਾਲਤਾ ਅਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਬਹੁਤ ਹੀ ਸਾਦਾ, ਪਰ ਉੱਚੇ ਵਿਚਾਰਾਂ ਨਾਲ ਭਰਪੂਰ ਸੀ | ਉਨ੍ਹਾਂ ਦੀ ਸੋਚ ਅਤੇ ਆਤਮਿਕ ਉਚਾਈ ਨੇ ਉਨ੍ਹਾਂ ਨੂੰ ਸਮਾਜ ਦੇ ਹਰ ਵਰਗ ਵਿਚ ਆਦਰਯੋਗ ਬਣਾਇਆ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਗੁਰੂ ਜੀ ਦੇ ਉਪਦੇਸ਼ ਸਾਨੂੰ ਪ੍ਰੇਰਨਾ ਦਿੰਦੇ ਹਨ ਕਿ ਅਸੀਂ ਪਿਆਰ, ਭਰਾਤਰੀ ਅਤੇ ਸਮਾਨਤਾ ਦੇ ਰਾਹ 'ਤੇ ਚੱਲੀਏ | ਉਨ੍ਹਾਂ ਦਾ ਜੀਵਨ ਸਾਨੂੰ ਇਹ ਸਿਖਾਉਂਦਾ ਹੈ ਕਿ ਸੱਚੀ ਮਹਾਨਤਾ ਸਾਦਗੀ, ਸੇਵਾ ਅਤੇ ਮਨੁੱਖਤਾ ਵਿਚ ਹੈ | ਉਨ੍ਹਾਂ ਦੇ ਉਪਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਰਾਹ ਦਸੇਰਾ ਬਣੇ ਰਹਿਣਗੇ | ਉਨ੍ਹਾਂ ਇਸ ਮੌਕੇ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਸੇਵਾ ਭੇਟ ਕੀਤੀ | ਇਸ ਤੋਂ ਇਲਾਵਾ ਵਿਧਾਇਕ ਕਾਕਾ ਬਰਾੜ ਨੇ ਸਥਾਨਕ ਕੋਟਲੀ ਰੋਡ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਮਾਗਮ ਵਿਚ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ਸੰਗਤ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ 5100 ਰੁਪਏ ਦੀ ਸੇਵਾ ਭੇਟ ਕੀਤੀ | ਪ੍ਰਬੰਧਕੀ ਕਮੇਟੀ ਵੱਲੋਂ ਵਿਧਾਇਕ ਬਰਾੜ ਦਾ ਧੰਨਵਾਦ ਕੀਤਾ ਤੇ ਸਨਮਾਨਿਤ ਕੀਤਾ ਗਿਆ |
ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
ਰੁਪਾਣਾ, (ਜਗਜੀਤ ਸਿੰਘ)-ਗੁਰੂ ਰਵਿਦਾਸ ਕਮੇਟੀ ਰੁਪਾਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ, ਉਪਰੰਤ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸ਼ੂਰੂਆਤ ਗੂਰੁ ਰਵਿਦਾਸ ਮੰਦਰ ਤੋਂ ਹੋਈ ਅਤੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਹੁੰਦੀ ਹੋਈ ਸ਼ਾਮ ਨੂੰ ਮੰਦਰ ਵਿਚ ਸਮਾਪਤ ਹੋਈ | ਕਮੇਟੀ ਮੈਂਬਰਾਂ ਵਲੋਂ ਗੁਰੂ ਸਾਹਿਬ ਦੀ ਸਵਾਰੀ ਨੂੰ ਫੁੱਲਾਂ ਨਾਲ ਸਜਾਇਆ ਗਿਆ | ਇਸ ਮੌਕੇ ਪਹੁੰਚੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਨਗਰ ਕੀਰਤਨ ਨਾਲ ਜਾ ਰਹੀਆਂ ਸੰਗਤਾਂ ਨੂੰ ਗੁਰੂ ਜੀ ਦੀਆਂ ਬਾਣੀਆ ਸੁਣਾ ਕੇ ਗੁਰੂ ਚਰਨਾਂ ਨਾਲ ਜੋੜੀ ਰੱਖਿਆ | ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਨਾਲ ਜਾ ਰਹੀਆ ਸੰਗਤਾਂ ਲਈ ਚਾਹ, ਪਕੌੜਿਆ, ਦੁੱਧ ਆਦਿ ਦਾ ਲੰਗਰ ਲਗਾਇਆ ਗਿਆ | ਅੰਤ ਵਿਚ ਕਮੇਟੀ ਮੈਂਬਰਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਗ੍ਰਾਮ ਪੰਚਾਇਤ, ਮੁਹਤਬਰ ਵਿਅਕਤੀਆ ਅਤੇ ਸੇਵਾਦਾਰਾ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾ. ਅਜੈਬ ਸਿੰਘ, ਸਰਪੰਚ ਰਵਿੰਦਰ ਸਿੰਘ ਹੁੰਦਲ, ਜਵੰਦ ਸਿੰਘ ਖੋਸਾ, ਬਾਜ ਸਿੰਘ ਸੰਧੂ, ਬੋਹੜ ਸਿੰਘ ਬਰਾੜ, ਹਰਮਨ ਬਰਾੜ, ਕਾਲਾ ਖੋਸਾ, ਸੁਰਜੀਤ ਸਿੰਘ ਆਦਿ, ਗੁਰਦੀਪ ਸਿੰਘ ਸੰਧੂ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਅਜੀਤ ਡੈਸਕ
02-02-2026