17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-02-2026
ਕੋਟਕਪੂਰਾ, 1 ਫ਼ਰਵਰੀ (ਮੇਘਰਾਜ)- ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਸਮਾਗਮ 'ਧਰੋਹਰ' ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ, ਵਿਦਿਆਰਥੀ ਅਤੇ ਵੱਡੀ ਗਿਣਤੀ 'ਚ ਮਾਪੇ ਹਾਜ਼ਰ ਸਨ | ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਇਸ ਤਰ੍ਹਾਂ ਦੇ ਸਮਾਗਮ ਬਹੁਤ ਜ਼ਰੂਰੀ ਹਨ¢ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ 'ਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ¢ ਉਨ੍ਹਾਂ ਸਕੂਲ ਨੂੰ ਆਪਣੇ ਅਖਤਿਆਰੀ ਕੋਟੇ 'ਚੋਂ 1 ਲੱਖ 11 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਦਿੱਤੀ¢ ਇਸ ਮੌਕੇ ਪਿ੍ੰ. ਰਾਜਵੀਰ ਸਿੰਘ ਕੰਗ, ਐਸ.ਕੇ ਭੁੱਲਰ ਮੈਨੇਜਰ, ਸਤੀਸ਼ ਬਾਂਸਲ, ਸੰਦੀਪ ਕਟਾਰੀਆ, ਉਮੇਸ਼ ਗਰਗ, ਸਮੀਤਾ ਸ਼ਰਮਾ, ਰਾਜ ਕੁਮਾਰ, ਅਮਨਦੀਪ ਸਿੰਘ ਪੀ.ਏ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਗੈਰੀ ਵੜਿੰਗ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਲਈ ਕੰਪਿਊਟਰ ਅਧਿਆਪਕਾਂ ਦੀ ਡਿਊਟੀ ਲਗਾਏ ਜਾਣ ਦਾ ਵਿਰੋਧ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਸਮਾਜ ਨੂੰ ਸੇਧ ਦੇਣ ਵਾਲੀ ਸਿੱਖਿਆਤਮਕ ਪਹਿਲ
Ad Position 24