ਪੰਜਗਰਾੲੀਂ ਕਲਾਂ, 2 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਫ਼ਰੀਦਕੋਟ ਡਾ. ਨਵਪ੍ਰੀਤ ਕੌਰ ਦੀ ਅਗਵਾਈ 'ਚ ਪੰਜਗਰਾੲੀਂ ਕਲਾਂ ਦੇ ਗੁਰਦੁਆਰਾ ਅਕਾਲ ਬੰੁਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਮੁਫ਼ਤ ਆਯੁਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਤਰੁਣ ਸ਼ਰਮਾ ਏ.ਐਮ.ਓ ਅਤੇ ਹੋਮਿਓਪੈਥੀ ਅਫ਼ਸਰ ਡਾ. ਗੀਤਕਾ ਵਲੋਂ 553 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ, ਉਪ ਵੈਦ ਗਗਨਦੀਪ ਸਿੰਘ, ਸੁਖਵਿੰਦਰ ਕੌਰ ਟੀ.ਡੀ., ਗੁਰਸੇਵਕ ਸਿੰਘ ਵੀ ਹਾਜ਼ਰ ਸਨ |