ਗਿੱਦੜਬਾਹਾ, 2 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 30 ਪ੍ਰੀਗੈਬਲਿਨ ਕੈਪਸੂਲਾਂ ਸਮੇਤ ਕਾਬੂ ਕਰਨ ਤੋਂ ਬਾਅਦ ਉਸ ਨੂੰ ਬਰ ਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਗਿੱਦੜਬਾਹਾ ਦੇ ਹੌਲਦਾਰ ਰਛਪਾਲ ਸਿੰਘ ਨੂੰ ਦੌਰਾਨੇ ਗਸ਼ਤ ਮੁਖ਼ਬਰ ਪਾਸੋਂ ਸੂਚਨਾ ਪ੍ਰਾਪਤ ਹੋਈ ਕਿ ਸੁਖਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਜੰਟਾ ਸਿੰਘ ਵਾਸੀ ਨੇੜੇ ਗਿਰਧਾਰੀ ਦੀ ਚੱਕੀ ਪਿੰਡ ਗਿੱਦੜਬਾਹਾ ਨਸ਼ੇ ਵਾਲੇ ਕੈਪਸੂਲ ਵੇਚਣ ਦਾ ਆਦੀ ਹੈ, ਜੋ ਅੱਜ ਵੀ ਕਪਾਹ ਮੰਡੀ ਗਿੱਦੜਬਾਹਾ ਵਿਖੇ ਨਸ਼ੇ ਵਾਲੇ ਕੈਪਸੂਲ ਵੇਚ ਰਿਹਾ ਹੈ | ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਸੁਖਪ੍ਰੀਤ ਸਿੰਘ ਉਰਫ਼ ਕਾਲਾ ਨੂੰ 30 ਕੈਪਸੂਲ ਪ੍ਰੀਗੈਬਲਿਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਬਰ ਜਮਾਨਤ ਰਿਹਾਅ ਕਰ ਦਿੱਤਾ ਹੈ |