24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 2-2 ਕਰੋੜ ਮੁਆਵਜ਼ਾ ਦੇਣ ਦੀ ਮੰਗ

Ad Position 21
No active advertisement
ਅਜੀਤ ਡੈਸਕ 03-02-2026
ਸ੍ਰੀ ਮੁਕਤਸਰ ਸਾਹਿਬ/ਫ਼ਰੀਦਕੋਟ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ)-ਪੰਜਾਬ ਵਿਚ ਪਿਛਲੇ ਸਾਲ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਡਿਊਟੀਆਂ ਦੌਰਾਨ ਪੰਜਾਬ ਸਰਕਾਰ ਦੇ ਨਾਕਸ ਪ੍ਰਬੰਧਾਂ ਤੇ ਗ਼ਲਤ ਪ੍ਰਸ਼ਾਸਕੀ ਫ਼ੈਸਲਿਆਂ ਦੀ ਭੇਂਟ ਚੜ੍ਹੇ ਅਧਿਆਪਕ ਸਵ. ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਸਵ. ਕਮਲਜੀਤ ਕੌਰ ਦੀ ਮੌਤ ਦੇ ਮਾਮਲੇ ਵਿਚ ਮੁਕੰਮਲ ਇਨਸਾਫ਼ ਲੈਣ ਸਮੇਤ ਚੋਣ ਡਿਊਟੀਆਂ ਨਾਲ ਜੁੜੇ ਬਾਕੀ ਮਾਮਲਿਆਂ ਦੇ ਹੱਲ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕ ਇਨਸਾਫ਼ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਯੋਗ ਮੁਆਵਜ਼ਾ ਰਾਸ਼ੀ ਦੇਣ ਤੋਂ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਲਖਵੀਰ ਸਿੰਘ ਹਰੀਕੇ ਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਕਰਦਿਆਂ ਦੱਸਿਆ ਇਸੇ ਕੜੀ ਤਹਿਤ 18 ਜਨਵਰੀ 2026 ਨੂੰ ਨਵੀਂ ਅਨਾਜ ਮੰਡੀ ਮੋਗਾ ਵਿਖੇ ਇਨਸਾਫ਼ ਰੈਲੀ ਉਪਰੰਤ ਸੌਂਪੇ ਮੰਗ ਪੱਤਰ ਤੋਂ ਬਾਅਦ ਮੋਗਾ ਪ੍ਰਸਾਸ਼ਨ ਰਾਹੀਂ 28 ਜਨਵਰੀ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਮਿਲੀ ਸੀ, ਜਿਸ ਨੂੰ ਹੁਣ ਬਿਨਾਂ ਕਿਸੇ ਠੋਸ ਕਾਰਨ ਦੇ ਮੁਲਤਵੀ ਕਰਕੇ 10 ਫ਼ਰਵਰੀ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਆਗੂਆਂ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਇਸ ਮਸਲੇ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਚੋਣ ਡਿਊਟੀ ਦੌਰਾਨ ਜਸਕਰਨ ਸਿੰਘ ਤੇ ਕਮਲਜੀਤ ਕੌਰ ਦੇ ਦਰਦਨਾਕ ਹਾਦਸੇ ਵਿਚ ਵਿਛੋੜਾ ਦੇਣ ਕਾਰਨ ਉਨ੍ਹਾਂ ਦੇ ਬੱਚਿਆਂ ਦੇ ਨਾਂਅ 'ਤੇ 2-2 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ, ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇ ਅਤੇ ਦੋਵਾਂ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖਣ ਸੰਬੰਧੀ ਸਰਕਾਰ ਵਲੋਂ ਲਿਖ਼ਤੀ ਆਰਡਰ ਜਾਰੀ ਕੀਤਾ ਜਾਵੇ | ਇਨ੍ਹਾਂ ਚੋਣਾਂ ਦੌਰਾਨ ਹੋਏ ਹਾਦਸਿਆਂ ਕਰਕੇ ਜ਼ਖ਼ਮੀ ਹੋਏ ਡਿਊਟੀ ਅਧਿਆਪਕਾਂ ਰਾਜਵੀਰ ਕੌਰ (ਪ੍ਰੀ ਪ੍ਰਾਇਮਰੀ ਐਸੋਸੀਏਟ ਟੀਚਰ ਜ਼ਿਲ੍ਹਾ ਸੰਗਰੂਰ), ਮਨਪ੍ਰੀਤ ਸਿੰਘ (ਪੰਜਾਬੀ ਮਾਸਟਰ ਜ਼ਿਲ੍ਹਾ ਸੰਗਰੂਰ), ਪਰਮਜੀਤ ਕੌਰ (ਐਸੋਸੀਏਟ ਟੀਚਰ ਜ਼ਿਲ੍ਹਾ ਪਟਿਆਲਾ) ਤੇ ਗੁਰਵਿੰਦਰ ਸਿੰਘ (ਐਸੋਸੀਏਟ ਟੀਚਰ ਜ਼ਿਲ੍ਹਾ ਪਟਿਆਲਾ) ਲਈ 20-20 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਇਨ੍ਹਾਂ ਅਧਿਆਪਕਾਂ ਦੇ ਹਾਦਸੇ ਉਪਰੰਤ ਸਰੀਰਕ ਤੌਰ 'ਤੇ ਫ਼ਿੱਟ ਹੋਣ ਤੱਕ ਦੇ ਸਮੇਂ ਨੂੰ ਡਿਊਟੀ ਪੀਰੀਅਡ ਮੰਨਿਆ ਜਾਵੇ | ਉਨ੍ਹਾਂ ਸਮੁੱਚੇ ਅਧਿਆਪਕ ਵਰਗ ਨੂੰ ਸ਼ੱਕੀ ਸੰਘਰਸ਼ ਲਈ ਦਿ੍ੜ੍ਹਤਾ ਨਾਲ ਲਗਾਤਾਰ ਲੜਾਈ ਜਾਰੀ ਰੱਖਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖੋਹ ਕਰਨ ਦੀ ਯੋਜਨਾ ਬਣਾਉਂਦੇ ਤੇਜ਼ਧਾਰ ਹਥਿਆਰਾਂ ਸਮੇਤ ਪੰਜ ਕਾਬੂ ਅਗਲੀ ਖ਼ਬਰ ਮੋਬਾਈਲਾਂ ਵਾਲੀ ਦੁਕਾਨ 'ਤੇ ਚੋਰੀ ਕਰਨ ਦੇ ਮਾਮਲੇ 'ਚ 2 ਕਾਬੂ
Ad Position 24