24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-02-2026
ਕੋਟਕਪੂਰਾ, 2 ਫ਼ਰਵਰੀ (ਮੋਹਰ ਸਿੰਘ ਗਿੱਲ)-ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਫ਼ਰੀਦਕੋਟ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਪਿੰਡ ਮੱਤਾ ਤੋਂ ਪਿੰਡ ਹਰੀਨੌ ਨੂੰ ਜਾ ਰਹੇ ਸਨ ਤਾਂ ਪੁਲ ਸੂਆ ਹਰੀਨਾੌ ਦੇ ਨਜ਼ਦੀਕ ਇਕ ਚਿੱਟੇ ਰੰਗ ਦੀ ਗੱਡੀ ਸੜਕ ਵਾਲੇ ਪਾਸੇ ਨੂੰ ਮੂੰਹ ਕਰਕੇ ਸ਼ੱਕੀ ਹਾਲਤ 'ਚ ਖੜੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਤਾਂ ਉਸ ਵਿਚ ਸੁਖਜਿੰਦਰ ਸਿੰਘ ਉਰਫ਼ ਬੱਬੀ ਵਾਸੀ ਪਿੰਡ ਮੋਹਰ ਸਿੰਘ ਵਾਲਾ, ਫ਼ਾਜ਼ਿਲਕਾ ਬੈਠਾ ਮਿਲਿਆ | ਪੁਲਿਸ ਪਾਰਟੀ ਨੇ ਚੈਕਿੰਗ ਲਈ ਸੀਨੀਅਰ ਅਧਿਕਾਰੀ ਨੂੰ ਭੇਜਣ ਲਈ ਪੁਲਿਸ ਸਟੇਸ਼ਨ ਵਿਖੇ ਸੂਚਿਤ ਕੀਤਾ | ਮੌਕੇ 'ਤੇ ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਪੁੱਜੇ | ਤਲਾਸ਼ੀ ਦੌਰਾਨ ਗੱਡੀ ਦੇ ਗੇਅਰ ਲੀਵਰ ਦੇ ਪਾਸੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਮਿਲਿਆ, ਜਿਸ ਵਿਚੋਂ 263 ਗਰਾਮ ਹੈਰੋਇਨ ਮਿਲੀ | ਪੁਲਿਸ ਪਾਰਟੀ ਨੇ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਸਾਦਿਕ ਵਿਖੇ ਅੱਜ ਅਗਲੀ ਖ਼ਬਰ ਖੋਹ ਕਰਨ ਦੀ ਯੋਜਨਾ ਬਣਾਉਂਦੇ ਤੇਜ਼ਧਾਰ ਹਥਿਆਰਾਂ ਸਮੇਤ ਪੰਜ ਕਾਬੂ
Ad Position 24