24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਐਸ.ਐਸ.ਪੀ. ਨੇ ਰਾਤ ਸਮੇਂ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-02-2026
ਫ਼ਰੀਦਕੋਟ, 2 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਈ ਰੱਖਣ ਦੀ ਮੁਹਿੰਮ ਤਹਿਤ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ-ਜਨਤਾ ਦੇ ਸੰਬੰਧ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਵਲੋਂ 'ਨਾਈਟ ਡੋਮੀਨੇਸ਼ਨ' ਤਹਿਤ ਜ਼ਿਲ੍ਹੇ ਦੇ ਅੰਦਰ ਅਚਾਨਕ ਦੌਰਾ ਕੀਤਾ ਗਿਆ | ਉਨ੍ਹਾਂ ਵੱਖ-ਵੱਖ ਨਾਕਿਆਂ ਦੀ ਜਾਂਚ ਕੀਤੀ ਅਤੇ ਪੁਲਿਸ ਅਧਿਕਾਰੀਆਂ ਅਤੇ ਆਮ ਨਾਗਰਿਕਾਂ ਨਾਲ ਸਿੱਧੀ ਗੱਲਬਾਤ ਕੀਤੀ | ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਪੁਲਿਸ ਪ੍ਰਤੀ ਉਨ੍ਹਾਂ ਦੇ ਤਜਰਬਿਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਜ਼ਮੀਨੀ ਪੱਧਰ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ | ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਵਾਹਨ ਚੈਕਿੰਗ ਜਾਰੀ ਰਹੇਗੀ | ਇਹ ਚੈਕਿੰਗ ਆਪ੍ਰੇਸ਼ਨ ਅਪਰਾਧਿਕ ਅਨਸਰਾ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ 'ਗੈਗਸਟਰਾਂ 'ਤੇ ਵਾਰ' ਦਾ ਹਿੱਸਾ ਹੈ | ਫ਼ਰੀਦਕੋਟ ਦੀਆਂ ਸਾਰੀਆਂ ਜਨਤਕ ਥਾਵਾਂ ਅਤੇ ਅਹਿਮ ਪੁਆਇੰਟਾਂ 'ਤੇ ਗਜਟਿਡ ਪੁਲਿਸ ਅਧਿਕਾਰੀ ਅਤੇ ਮੁੱਖ ਅਫ਼ਸਰ ਥਾਣਾ ਰਾਤ ਸਮੇਂ ਖੁਦ ਨਾਕਾ 'ਤੇ ਮੌਜੂਦ ਰਹਿ ਕੇ ਚੈਕਿੰਗ ਕਰ ਰਹੇ ਹਨ | ਇਸ ਦੌਰਾਨ ਕੈਮਰਿਆਂ ਰਾਹੀਂ ਵੀ ਚੈਕਿੰਗ ਵੀ ਕੀਤੀ ਜਾਂਦੀ ਹੈ | ਉਨ੍ਹਾਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਆਪਣੇ ਵਹੀਕਲਾਂ ਦੇ ਪੂਰੇ ਦਸਤਾਵੇਜ਼ ਨਾਲ ਲੈ ਕੇ ਚੱਲਣ ਤਾਂ ਜੋ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੋਈ ਸਮੱਸਿਆ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਵਾੜਾਦਰਾਕਾ 'ਚ ਸਪੀਕਰ ਸੰਧਵਾਂ ਨੇ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਸਾਦਿਕ ਵਿਖੇ ਅੱਜ
Ad Position 24