26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਮੀਟਿੰਗ

Ad Position 21
No active advertisement
ਅਜੀਤ ਡੈਸਕ 03-02-2026
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਵਲੋਂ 15 ਫ਼ਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਪਵਨ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਪੰਜਾਬ ਰਾਜ ਵੈਟਰਨਰੀ ਇੰਸਪੈਕਟਰ ਯੂਨੀਅਨ ਦੇ ਦੀਪਕ ਕੁਮਾਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਮਨਦੀਪ ਸਿੰਘ, 6635 ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਸਿਮਰਨਜੀਤ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਪਰਮਾਤਮਾ ਸਿੰਘ ਅਤੇ ਕੁਲਵਿੰਦਰ ਸਿੰਘ ਵਲੋਂ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16 ਪ੍ਰਤੀਸ਼ਤ ਡੀ.ਏ. ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਵਿਰੁੱਧ ਮੋਰਚੇ ਵਲੋਂ 15 ਫ਼ਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ | ਮੋਰਚੇ ਦੇ ਆਗੂਆਂ ਅੰਮਿ੍ਤਪਾਲ ਸਿੰਘ, ਨਵਨੀਤ ਕੁਮਾਰ, ਜਸਵੰਤ ਸਿੰਘ, ਕੰਵਲਜੀਤ ਪਾਲ, ਸੁਰਿੰਦਰ ਕੁਮਾਰ, ਕੁਲਵੰਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਪੂਰੇ ਸਾਲ ਦੌਰਾਨ ਮਹਿੰਗਾਈ ਭੱਤੇ ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ | ਪੰਜਾਬ ਸਰਕਾਰ 17 ਜੁਲਾਈ 2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਅਧੂਰੇ ਕੇਂਦਰੀ ਸਕੇਲ ਦੇ ਕੇ ਆਰਥਿਕ ਸੋਸ਼ਣ ਕਰ ਰਹੀ ਹੈ | ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਦਾ ਪੁਰਾਣੇ ਸਕੇਲਾਂ ਵਾਲੇ ਮੁਲਾਜ਼ਮਾਂ ਨਾਲੋਂ ਅੰਤਰ ਕਾਫ਼ੀ ਵੱਡਾ ਹੋ ਗਿਆ ਹੈ, ਜੋ ਇਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ | ਪੰਜਾਬ ਸਰਕਾਰ ਵਲੋਂ 18 ਅਕਤੂਬਰ 2022 ਨੂੰ ਪੁਰਾਣੀ ਪੈਨਸ਼ਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ ਜਾਰੀ ਕਰਵਾ ਕੇ ਜੀ.ਪੀ.ਐੱਫ਼. ਖ਼ਾਤੇ ਖੁਲ੍ਹਵਾਉਣ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਹੈ, ਜਿਸ ਕਾਰਨ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖ਼ਫ਼ਾ ਹੈ | ਆਗੂਆਂ ਨੇ ਕਿਹਾ ਕਿ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੁਆਰਾ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਕੀਰਤੀ ਚੱਕਰ ਐਵਾਰਡ ਮਿਲਣ 'ਤੇ ਮੇਜਰ ਅਰਸ਼ਦੀਪ ਸਿੰਘ ਗਿੱਲ ਦਾ ਸਨਮਾਨ
Ad Position 24