ਜੈਤੋ, 2 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿਚ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਾ ਦੇ ਕੇ ਪੰਜਾਬ ਨਾਲ ਪੱਖਪਾਤ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿਚ ਨਾ ਕੋਈ ਵੱਡਾ ਨਵਾਂ ਪ੍ਰੋਜੈਕਟ ਅਤੇ ਨਾ ਹੀ ਕਿਸਾਨਾਂ, ਵਪਾਰੀਆਂ, ਉਦਯੋਗਾਂ, ਨੌਜਵਾਨਾਂ ਜਾਂ ਸਰਹੱਦੀ ਇਲਾਕਿਆਂ ਲਈ ਕੋਈ ਨਵੀਂ ਯੋਜਨਾ ਦਾ ਐਲਾਨ ਕੀਤਾ ਗਿਆ | ਜਿਸ ਕਰਕੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਵਿਚ ਨਿਰਾਸ਼ਤਾ ਪਾਈ ਜਾ ਰਹੀ ਹੈ | ਕੇਂਦਰ ਵਲੋਂ ਵਾਰ-ਵਾਰ ਪੰਜਾਬ ਨਾਲ ਕੀਤੇ ਜਾ ਰਹੇ ਵਿਕਤਰੇ ਦਾ ਜਵਾਬ ਸੂਬੇ ਦੇ ਲੋਕ ਸਮਾਂ ਆਉਣ 'ਤੇ ਜ਼ਰੂਰ ਦੇਣਗੇ |