ਸਾਦਿਕ, 2 ਫ਼ਰਵਰੀ (ਆਰ.ਐਸ.ਧੁੰਨਾ)-ਸਾਦਿਕ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਪਿੰਡ ਦੇ ਰਵਿਦਾਸੀਆ ਭਾਈਚਾਰੇ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਅਰਦਾਸ ਬੇਨਤੀ ਕਰਨ ਉਪਰੰਤ ਬਾਬਾ ਦਲੇਰ ਸਿੰਘ ਮੁੱਖ ਗ੍ਰੰਥੀ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਆਈਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਸੰਤ ਰਵਿਦਾਸ ਜੀ ਵਲੋਂ ਦਿਖਾਏ ਗਏ ਸਮਾਨਤਾ, ਪ੍ਰੇਮ ਅਤੇ ਸੱਚ ਦੇ ਮਾਰਗ ਆਦਿ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਇਸ ਸਮਾਗਮ ਵਿਚ ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਵਿਸ਼ੇਸ਼ ਤੌਰ 'ਤੇ ਪੁੱਜੇ | ਪਿੰਡ ਦੇ ਸਰਪੰਚ ਜੈਦੀਪ ਸਿੰਘ ਬਰਾੜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਦਲੇਰ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ, ਛਿੰਦਰਪਾਲ ਸਿੰਘ, ਹਰਮਨ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ, ਗੁਰਜਿੰਦਰ ਸਿੰਘ ਬਰਾੜ, ਜਰਨੈਲ ਸਿੰਘ ਪੱਡਾ, ਦਵਿੰਦਰ ਸਿੰਘ ਬਰਾੜ ਅਤੇ ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ |