26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਪੱਕਾ 'ਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ, ਬਰਾੜ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 03-02-2026
ਕੋਟਕਪੂਰਾ, 2 ਫ਼ਰਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਅੱਧੀ ਦਰਜ਼ਨ ਤੋਂ ਵੱਧ ਵੱਖ-ਵੱਖ ਪਰਿਵਾਰਾਂ ਦੇ ਮੁਖੀਆਂ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਿਆ ਹੈ | ਹਲਕੇ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਭਰਵਾਂ ਸਵਾਗਤ ਕਰਦਿਆਂ ਸਿਰੋਪਾਉ ਪਹਿਨਾ ਕੇ ਸਨਮਾਨ ਕੀਤਾ | ਬਰਾੜ ਨੇ ਭਰੋਸਾ ਦਿਵਾਇਆ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਤੋਂ ਜੁੜ ਰਹੇ ਹਨ, ਜੋ ਕਿ ਦੂਜੀਆਂ ਪਾਰਟੀਆਂ ਦੀਆਂ ਗੱਲਾਂ 'ਚ ਆ ਕੇ ਓਧਰ ਚਲੇ ਗਏ ਸਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦੇ ਪੂਰੇ ਕਰਨ 'ਚ ਅਸਫ਼ਲ ਸਿੱਧ ਹੋਈ ਹੈ | ਇਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਟੋਰੋਵਾਲ ਵਿਖੇ 32ਵਾਂ ਸਾਲਾਨਾ ਉਤਸਵ ਕਰਵਾਇਆ ਅਗਲੀ ਖ਼ਬਰ ਪਿੰਡ ਘੁੱਦੂਵਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24