27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੀ.ਐੱਮ. ਦੀ ਯੋਗਸ਼ਾਲਾ ਅਧੀਨ 10,996 ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ-ਡੀ.ਸੀ.

Ad Position 21
No active advertisement
ਅਜੀਤ ਡੈਸਕ 03-02-2026
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੀ.ਐੱਮ. ਦੀ ਯੋਗਸ਼ਾਲਾ ਦੇ ਪ੍ਰਾਜੈਕਟ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਰੋਜ਼ਾਨਾ ਸਵੇਰੇ ਤੇ ਸ਼ਾਮ 227 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਸ਼ਹਿਰਾਂ 'ਚ 125 ਯੋਗ ਕਲਾਸਾਂ ਤੇ ਪਿੰਡਾਂ 'ਚ 102 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੀ.ਐੱਮ. ਦੀ ਯੋਗਸ਼ਾਲਾ ਅਧੀਨ 10,996 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐੱਮ. ਦੀ ਯੋਗਸ਼ਾਲਾ ਅਧੀਨ ਸ਼ਹਿਰਾਂ 'ਚ 23 ਯੋਗਾ ਟਰੇਨਰ ਅਤੇ ਪਿੰਡਾਂ 'ਚ 34 ਯੋਗਾ ਟਰੇਨਰ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਸਵੇਰੇ ਤੇ ਸ਼ਾਮ ਨੂੰ ਮੁਫ਼ਤ ਯੋਗ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ | ਇਸ ਪ੍ਰਾਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜਿਸ 'ਤੇ ਆਪਣੇ ਮੁਹੱਲੇ ਵਿਚ ਮੁਫ਼ਤ ਯੋਗ ਕਲਾਸਾਂ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ | ਇਸ ਤੋਂ ਇਲਾਵਾ ਵੈੱਬਸਾਈਟ 'ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ | ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫ਼ੋਨ ਨੰਬਰ 'ਤੇ ਮਿਸ ਕਾਲ ਦੇ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦਾ ਬਜਟ ਲੋਕ ਭਲਾਈ ਲਈ ਵੱਡਾ ਕਦਮ-ਪਿ੍ਤਪਾਲ ਸ਼ਰਮਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਧਰਮਕੋਟ ਨੂੰ ਦਿੱਤੇ ਗਏ ਥਾਪੜੇ ਨਾਲ ਵਰਕਰਾਂ 'ਚ ਖ਼ੁਸ਼ੀ
Ad Position 24