ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 47 ਅੰਗਹੀਣ ਵਿਅਕਤੀਆਂ ਨੂੰ 40 ਹਜ਼ਾਰ ਦੇ ਕਰੀਬ ਸਹਾਇਤਾ ਰਾਸ਼ੀ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ ਅਤੇ ਇਨ੍ਹਾਂ ਦੀ ਆਰਥਿਕ ਸਥਿਤੀ ਵੀ ਠੀਕ ਨਹੀਂ ਹੈ | ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟਰੇਲੀਆ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਗੁਰਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ |