27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਦਾ ਬਜਟ ਹਰ ਪੱਖ ਤੋਂ ਸ਼ਲਾਘਾਯੋਗ- ਗੁਰਚਰਨ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 03-02-2026
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਹਰ ਪੱਖ ਤੋਂ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ. ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਜਟ ਵਿਚ ਖੇਤੀਬਾੜੀ ਤੇ ਸਹਾਇਕ ਗਤੀਵਿਧੀਆਂ ਲਈ 1,62,671 ਕਰੋੜ ਅਲਾਟ ਕੀਤੇ ਗਏ ਹਨ | ਬਜਟ ਵਿਚ ਕਿਸਾਨਾਂ ਲਈ ਸਿੰਚਾਈ ਯੋਜਨਾਵਾਂ, ਖ਼ਾਦ ਤੇ ਬੀਜਾਂ 'ਤੇ ਧਿਆਨ ਦੇਣ ਨਾਲ ਖੇਤੀ ਖ਼ਰਚੇ ਦੀ ਲਾਗਤ ਘਟੇਗੀ ਅਤੇ ਉਤਪਾਦਨ ਵਧੇਗਾ | ਇਸ ਤੋਂ ਇਲਾਵਾ ਫ਼ਸਲ ਬੀਮਾ ਤੇ ਕਿਸਾਨਾਂ ਲਈ ਕਰਜ਼ਾ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੁਦਰਤੀ ਆਫ਼ਤਾਂ ਦੇ ਸਮੇਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਸ. ਸੰਧੂ ਨੇ ਕਿਹਾ ਕਿ ਨਵੇਂ ਬਜਟ ਵਿਚ ਕੁਦਰਤੀ ਖੇਤੀ ਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਟਿਕਾਊ ਬਣੇਗੀ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ | ਇਸ ਤੋਂ ਇਲਾਵਾ ਨਵੇਂ ਕੇਂਦਰੀ ਬਜਟ ਨੂੰ ਵਪਾਰਕ ਵਰਗ ਲਈ ਵੀ ਇਕ ਉਮੀਦ ਭਰਿਆ ਕਦਮ ਮੰਨਿਆ ਜਾ ਰਿਹਾ ਹੈ | ਘਰੇਲੂ ਵਰਤੋਂ ਦੀਆਂ ਚੀਜ਼ਾਂ ਨੂੰ ਸਸਤਾ ਕਰਨਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਦਾ ਖ਼ਿਆਲ ਰੱਖਿਆ ਗਿਆ ਹੈ | ਸਿਹਤ ਬਜਟ ਵਿਚ 10 ਪ੍ਰਤੀਸ਼ਤ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਸਹੂਲਤ ਮਿਲੇਗੀ ਅਤੇ ਦਵਾਈਆਂ 'ਤੇ ਵੀ ਟੈਕਸ ਘੱਟ ਕਰਨ ਦੀ ਤਜਵੀਜ਼ ਚੰਗਾ ਕਦਮ ਹੈ | ਸ. ਸੰਧੂ ਨੇ ਕੇਂਦਰ ਸਰਕਾਰ ਦੇ ਇਸ ਬਜਟ ਨੂੰ ਹਰ ਪੱਖ ਤੋਂ ਸ਼ਲਾਘਾਯੋਗ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਕੈਂਪ ਲਗਾਏ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
Ad Position 24