ਕੋਟਕਪੂਰਾ, 3 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ਼ਹੀਦ ਭਗਤ ਸਿੰਘ ਕਾਲਜ ਰੋਡ ਕੋਟਕਪੂਰਾ ਨੇੜੇ ਸਮਸ਼ਾਨਘਾਟ ਦੇ ਗੇਟ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਬਲਵਿੰਦਰ ਸਿੰਘ ਵਾਸੀ ਕੋਟਕਪੂਰਾ ਨੂੰ ਪੁਲਿਸ ਪਾਰਟੀ ਨੇ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |