07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਸ਼ਵ ਏਡਜ਼ ਦਿਵਸ 'ਤੇ ਲੇਖ, ਪੋਸਟਰ, ਪੇਂਟਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 04-02-2026
ਫ਼ਰੀਦਕੋਟ, 3 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੀ.ਐਮ.ਸ੍ਰੀ. ਡਾਕਟਰ ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸੈਲੀਬ੍ਰੇਸ਼ਨ ਆਫ਼ ਵਰਲਡ ਏਡਜ਼ ਦਿਵਸ 'ਤੇ ਜ਼ਿਲ੍ਹਾ ਪੱਧਰੀ ਲੇਖ, ਪੋਸਟਰ, ਪੇਂਟਿੰਗ, ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਜ਼ਿਲਾ ਨੋਡਲ ਅਫ਼ਸਰ ਪਿ੍ੰਸੀਪਲ ਦੀਪਕ ਸਿੰਘ ਆਏ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ | ਉਨ੍ਹਾਂ ਦੱਸਿਆ ਕਿ ਅੱਜ ਦੇ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਏਡਜ਼ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ | ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਅੱਜ ਦੇ ਮੁਕਾਬਲੇ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000, 1500 ਅਤੇ 1000 ਦੇ ਨਗਦ ਇਨਾਮ, ਪ੍ਰਮਾਣ ਪੱਤਰ ਅਤੇ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਸਮੇਂ ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਅੰਤਰ ਰਾਸ਼ਟਰੀ ਭੰਗੜਾ ਕੋਚ ਵੀ ਹਾਜ਼ਰ ਸਨ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਲੈਕਚਰਾਰ ਪੰਜਾਬੀ ਜਸਵਿੰਦਰਪਾਲ ਸਿੰਘ ਮਿੰਟੂ, ਪ੍ਰੀਤੀ ਅੰਗਰੇਜ਼ੀ ਮਿਸਟ੍ਰੈੱਸ ਮਨਦੀਪ ਕੌਰ ਆਰਟ ਐਂਡ ਕਰਾਫ਼ਟ ਟੀਚਰ, ਪਰਮਿੰਦਰ ਸਿੰਘ ਆਰਟ ਐਂਡ ਕਰਾਫ਼ਟ ਟੀਚਰ ਅਤੇ ਤੇਜਿੰਦਰ ਸਿੰਘ ਆਰਟ ਐਂਡ ਕਰਾਫ਼ਟ ਟੀਚਰ ਨੇ ਕੀਤੀ | ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ 'ਚ ਸਲੋਗਨ ਮੁਕਾਬਲਾ ਜੂਨੀਅਰ ਵਰਗ 'ਚ ਵਰਸ਼ਾ ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾਂ ਫ਼ਰੀਦਕੋਟ ਨੇ ਪਹਿਲਾ, ਮਨਿੰਦਰ ਸਿੰਘ, ਸਰਕਾਰੀ ਮਿਡਲ ਸਕੂਲ ਮਾਨੀ ਸਿੰਘ ਵਾਲਾ ਨੇ ਦੂਜਾ ਅਤੇ ਗੁਰਨੂਰ ਸਿੰਘ, ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਲੇਖ ਮੁਕਾਬਲਾ ਸੀਨੀਅਰ ਵਰਗ 'ਚ ਪ੍ਰਭਜੀਤ ਕੌਰ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਪਹਿਲਾ, ਪਿੰਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਨੇ ਦੂਜਾ ਅਤੇ ਅਮਨਜੋਤ ਕੌਰ ਸਰਕਾਰੀ ਹਾਈ ਸਕੂਲ ਬਹਿਬਲ ਖੁਰਦ ਨੇ ਤੀਜਾ ਸਥਾਨ ਹਾਸਿਲ ਕੀਤਾ | ਪੋਸਟਰ-ਪੇਂਟਿੰਗ ਮੁਕਾਬਲਾ ਸੀਨੀਅਰ ਵਰਗ 'ਚ ਖੁਸ਼ਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਨੇ ਪਹਿਲਾ, ਕਰਮਪ੍ਰੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਨੇ ਦੂਜਾ ਅਤੇ ਮਯੰਕ ਪੀ.ਐਮ.ਸ੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਨੇ ਤੀਜਾ ਸਥਾਨ ਹਾਸਿਲ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਗਿਆਨ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਦਾ ਪਹਿਲਾ ਸਥਾਨ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
Ad Position 24