07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਮਤਿ ਗਿਆਨ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਦਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 04-02-2026
ਕੋਟਕਪੂਰਾ, 3 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰੂ ਨਾਨਕ ਮਲਟੀਵਰਸਟੀ ਅਤੇ ਐਜੂਕੇਟ ਪ੍ਰੋਜੈਕਟ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿਚ ਗੁਰਮਤਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਨੇ ਤਿੰਨ ਪੜਾਵਾਂ ਵਿਚੋਂ ਗੁਜ਼ਰਨਾ ਸੀ | ਪਹਿਲਾ ਪੜਾਅ ਸਕੂਲ ਪੱਧਰ ਦਾ, ਦੂਜਾ ਪੜਾਅ ਜ਼ਿਲ੍ਹਾ ਪੱਧਰ ਦਾ ਅਤੇ ਤੀਜਾ ਪੜਾਅ ਨੈਸ਼ਨਲ ਪੱਧਰ ਦਾ ਸੀ | ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨਿਤਨੇਮ ਕੌਰ, ਗੁਰਸੀਰਤ ਕੌਰ ਅਤੇ ਗੁਰਨੂਰ ਕੌਰ ਨੇ ਇਹ ਤਿੰਨੇ ਪੜਾਅ ਪਾਰ ਕਰ ਲਏ ਅਤੇ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਇਨਾਮ ਵੰਡ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਸਮਾਗਮ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਿਤਨੇਮ ਕੌਰ ਨੇ ਨੈਸ਼ਨਲ ਪੱਧਰ 'ਤੇ ਪਹਿਲਾ ਇਨਾਮ ਲੈਪਟਾਪ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ | ਗੁਰਸੀਰਤ ਕੌਰ ਅਤੇ ਗੁਰਨੂਰ ਕੌਰ ਨੂੰ ਵੀ ਸਮਾਰਟ ਘੜੀ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਇਸ ਵਿਸ਼ੇਸ਼ ਪ੍ਰਾਪਤੀ 'ਤੇ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਗੁਰਮਤਿ ਮੁਕਾਬਲੇ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖ਼ਾਰਦੇ ਹਨ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਦੇ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਉਕਤ ਵਿਦਿਆਰਥੀਆਂ, ਸਬੰਧਿਤ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚੇ ਦੇ ਆਤਮ ਵਿਸ਼ਵਾਸ ਵਿਚ ਵਾਧਾ ਕਰਦੇ ਹਨ ਅਤੇ ਭਵਿੱਖ ਦੀਆਂ ਨਵੀਆਂ ਯੋਜਨਾਵਾਂ ਉਲੀਕਣ ਦੇ ਸਮਰੱਥ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਾ ਕਰਨ ਵਾਲੇ ਦੋ ਗਿ੍ਫ਼ਤਾਰ ਅਗਲੀ ਖ਼ਬਰ ਵਿਸ਼ਵ ਏਡਜ਼ ਦਿਵਸ 'ਤੇ ਲੇਖ, ਪੋਸਟਰ, ਪੇਂਟਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ
Ad Position 24