08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੁਲਿਸ ਵਲੋਂ ਨਸ਼ਾ ਕਰਨ ਵਾਲੇ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-02-2026
ਕੋਟਕਪੂਰਾ, 3 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੰਧਵਾਂ ਤੋਂ ਜਲਾਲੇਆਣਾ ਨੂੰ ਜਾ ਰਹੇ ਸਨ | ਜਦ ਪੁਲਿਸ ਪਾਰਟੀ ਪਿੰਡ ਸੰਧਵਾਂ ਤੋਂ ਅੱਗੇ ਫ਼ਰੀਦਕੋਟ ਰੋਡ ਸੂਏ ਦੇ ਨਾਲ ਪੁੱਜੀ ਤਾਂ ਦੋ ਨੌਜਵਾਨ ਦਿਖਾਈ ਦਿੱਤੇ, ਜਿਨ੍ਹਾਂ ਦੇ ਹਾਵ ਭਾਵ ਤੋਂ ਕੋਈ ਨਸ਼ੀਲੀ ਵਸਤੂ ਦਾ ਸੇਵਨ ਕੀਤਾ ਹੋਇਆ ਜਾਪਦਾ ਸੀ | ਉਕਤ ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨਾਮ ਪਤਾ ਪੁੱਛਿਆ ਤਾਂ ਪਹਿਲੇ ਵਿਅਕਤੀ ਨੇ ਆਪਣਾ ਨਾਂਅ ਮੰਗਾ ਸਿੰਘ ਅਤੇ ਦੂਜਾ ਨੇ ਸੁਖਚੈਨ ਸਿੰਘ ਵਾਸੀ ਪਿੰਡ ਨੱਥੇਵਾਲਾ ਪੁਰਾਣਾ ਦੱਸਿਆ | ਪੁਲਿਸ ਪਾਰਟੀ ਵਲੋਂ ਉਕਤ ਦੋਵੇਂ ਵਿਅਕਤੀਆਂ ਦਾ ਡੋਪ ਟੈਸਟ ਸਿਵਲ ਹਸਪਤਾਲ ਫ਼ਰੀਦਕੋਟ ਤੋ ਕਰਵਾਇਆ ਗਿਆ, ਜਿੱਥੇ ਕਿ ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਇਨਾਂ ਵਿਰੁੱਧ ਥਾਣ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਵਲੋਂ ਬਿਜਲੀ ਮੀਟਰਾਂ ਦੇ ਟੁੱਟੇ ਹੋਏ ਬਕਸੇ ਹਟਾ ਕੇ ਨਵੇਂ ਲਗਾਉਣੇ ਸ਼ੁਰੂ <br/> ਅਗਲੀ ਖ਼ਬਰ ਗੁਰਮਤਿ ਗਿਆਨ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਦਾ ਪਹਿਲਾ ਸਥਾਨ
Ad Position 24