08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਨੇ ਛਪਵਾਇਆ ਰਿਸਰਚ ਪੇਪਰ

Ad Position 21
No active advertisement
ਅਜੀਤ ਡੈਸਕ 04-02-2026
ਫ਼ਰੀਦਕੋਟ, 3 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਵਿਖੇ ਬੀ.ਏ.ਐਲ.ਐਲ.ਬੀ ਭਾਗ-ਪੰਜਵਾਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦਾ ਰਿਸਰਚ ਪੇਪਰ ਪਬਲਿਸ਼ ਹੋਇਆ ਹੈ | ਉਸ ਨੇ ਇਸ ਰਿਸਰਚ ਪੇਪਰ ਰਾਹੀਂ ਡਿਜੀਟਲ ਸਮੇਂ 'ਚ ਨਿੱਜਤਾ ਦੇ ਅਧਿਕਾਰ ਨੂੰ ਡਾਟਾ ਪ੍ਰੋਟੈਕਸ਼ਨ ਐਕਟ ਰਾਹੀਂ ਸੁਰੱਖਿਅਤ ਰੱਖਣ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥਣ ਨੂੰ ਵਧਾਈਆਂ ਦਿੱਤੀਆਂ ਅਤੇ ਸਖਤ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਵਲੋਂ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਕਾਲਜ ਦੇ ਵਿਦਿਆਰਥੀ ਹਰ ਖੇਤਰ 'ਚ ਕਾਲਜ ਦਾ ਨਾਮ ਅੱਗੇ ਲੈ ਕੇ ਜਾ ਸਕਣ | ਇਸ ਮੌਕੇ ਡਾ. ਮਨੀਸ਼ ਖੂੰਗਰ ਅਸਿਸਟੈਂਟ ਪ੍ਰੋਫੈਸਰ ਅਤੇ ਵਿਦਿਆਰਥਣ ਦੇ ਦਾਦਾ ਜਗਜੀਤ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਨੇ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਦਸਮੇਸ਼ ਗਲੋਬਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਸੰਬੰਧੀ ਸੈਮੀਨਾਰ
Ad Position 24