08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦਰਸ਼ਨ ਸਿੰਘ ਨੂਰਪੁਰੀਆ (ਕੋਲਿਆਂਵਾਲੀ) ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਕੋਲਿਆਂਵਾਲੀ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਕੋਲਿਆਂਵਾਲੀ ਦੇ ਪਿਤਾ ਦਰਸ਼ਨ ਸਿੰਘ ਨੂਰਪੁਰੀਆ (61 ਸਾਲ) ਸਪੁੱਤਰ ਸਵ: ਕਰਤਾਰ ਸਿੰਘ ਸਿੱਧੂ ਪਿੰਡ ਕੋਲਿਆਂਵਾਲੀ ਪਿਛਲੇ ਦਿਨੀਂ ਸੜਕ ਹਾਦਸੇ ਉਪਰੰਤ ਇਲਾਜ ਦਰਮਿਆਨ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸੁਖ ਸਾਗਰ ਸਾਹਿਬ ਪਿੰਡ ਕੋਲਿਆਂਵਾਲੀ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਦਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਉਪਰੰਤ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਅਰਦਾਸ ਕੀਤੀ ਗਈ ਅਤੇ ਭਾਈ ਜਗਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਲੋਂ ਹੁਕਮਨਾਮਾ ਲਿਆ ਗਿਆ | ਇਸ ਉਪਰੰਤ ਸ਼ਰਧਾਂਜਲੀ ਸਮਾਗਮ ਵਿਚ ਸੁਮੇਰ ਸਿੰਘ ਬਾਦੀਆਂ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਮਿ੍ਤਕ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਆਗੂਆਂ ਅਤੇ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ | ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਕੌਰ ਸਿੰਘ ਬਹਾਵਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਬੋਲਦਿਆਂ ਦਰਸ਼ਨ ਸਿੰਘ ਨੂਰਪੁਰੀਆ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ | ਅੰਤ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ ਨੇ ਪਰਿਵਾਰ ਦੀ ਤਰਫੋਂ ਇਸ ਦੁੱਖ ਦੀ ਘੜੀ 'ਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ ਐਡੀਸ਼ਨਲ ਸਕੱਤਰ ਬਿਜੈ ਸਿੰਘ ਬਾਦੀਆਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਮਿ੍ਤਕ ਦੇ ਸਪੁੱਤਰਾਂ ਨੂੰ ਦਸਤਾਰਾਂ ਭੇਟ ਕੀਤੀਆਂ | ਇਸ ਮੌਕੇ ਸਤਪਾਲ ਸਿੰਘ ਤਲਵੰਡੀ ਭਾਈ ਮੈਂਬਰ ਸ਼੍ਰੋਮਣੀ ਕਮੇਟੀ, ਬਿਜੈ ਸਿੰਘ ਬਾਦੀਆਂ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਜਥੇ: ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜਿਲਾ ਯੋਜਨਾ ਬੋਰਡ, ਸਰੂਪ ਸਿੰਘ ਨੰਦਗੜ੍ਹ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਦਾਨੇਵਾਲਾ, ਬਾਬਾ ਬਚਿੱਤਰ ਸਿੰਘ ਗੁਰੂਸਰ ਜੋਧਾ, ਬਾਬਾ ਜਸਪਾਲ ਸਿੰਘ ਨਾਨਕਸਰ ਠਾਠ ਕੱਟਿਆਂਵਾਲੀ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ, ਪਰਮਜੀਤ ਸਿੰਘ ਗਿੱਲ (ਭਾਰਤ ਗੈਸ) ਸ੍ਰੀ ਮੁਕਤਸਰ ਸਾਹਿਬ, ਮਨਮੋਹਨ ਸਿੰਘ ਕਾਲੜਾ, ਸੁਰਿੰਦਰ ਸਿੰਘ ਗਰੋਵਰ, ਤੇਜਾ ਸਿੰਘ ਨੰਦਗੜ੍ਹ, ਅਜੀਤ ਸਿੰਘ ਚੱਕ ਸ਼ੇਰੇਵਾਲਾ, ਦਿਆਲ ਸਿੰਘ ਸੰਧੂ ਸਾਬਕਾ ਸਿੱਖਿਆ ਅਫ਼ਸਰ, ਗੁਰਵੰਤ ਸਿੰਘ ਮਨੇਸ ਚੜੇਵਾਨ, ਹਰਪਾਲ ਸਿੰਘ ਮੈਨੇਜਰ ਜੈਤੋ, ਰਾਜਪਾਲ ਸਿੰਘ ਮੈਨੇਜਰ ਦੀਨਾ ਕਾਂਗੜ, ਜਗਦੇਵ ਸਿੰਘ ਮੈਨੇਜਰ ਭਦੌੜ, ਗੁਰਸੇਵਕ ਸਿੰਘ ਰੋੜਾਂਵਾਲਾ, ਗੁਰਬਿੰਦਰ ਸਿੰਘ ਫੂਲੇਵਾਲਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕੁਲਬੀਰ ਸਿੰਘ ਕੋਟਭਾਈ, ਲਖਬੀਰ ਸਿੰਘ ਸਾਬਕਾ ਮੈਨੇਜਰ, ਦੀਵਾਨ ਸਿੰਘ, ਮਨਦੀਪ ਸਿੰਘ ਮਲੋਟ, ਗੁਰਮੀਤ ਸਿੰਘ ਕੋਲਿਆਂਵਾਲੀ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ਼ ਮੈਂਬਰ, ਰਾਗੀ ਸਾਹਿਬਾਨ, ਗ੍ਰੰਥੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ, ਪਿੰਡ ਵਾਸੀ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਾਬਾ ਮਨਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਭਾਈ ਨਿਰਮਲਜੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਸੀ. ਬੀ. ਐੱਸ. ਈ. ਅਧਿਆਪਕ ਟ੍ਰੇਨਿੰਗ ਪ੍ਰੋਗਰਾਮ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24