14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ <br/>

Ad Position 21
No active advertisement
ਮੋਗਾ ਵਿਖੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੇ ਆਗੂ ਮੀਟਿੰਗ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੀ ਮੀਟਿੰਗ ਵਿਚ ਹਾਜ਼ਰ ਹੋਏ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਸ਼ੇਸ਼ ਤੌਰ 'ਤੇ ਕੋਟ ਈਸੇ ਖਾਂ ਵਿਖੇ ਸਿੱਧ ਮੰਦਰ ਤੇ ਉਸ ਦੀ ਜ਼ਮੀਨ ਉੱਪਰ ਭੂ ਮਾਫ਼ੀਆ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਬਿਆਨ ਰਾਹੀਂ ਦੱਸਿਆ ਕਿ 17 ਫਰਵਰੀ ਨੂੰ ਐਸ.ਐਸ.ਪੀ. ਦਫ਼ਤਰ ਮੋਗਾ ਅੱਗੇ ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਕੋਟ ਈਸੇ ਖਾਂ ਦੇ ਸਿੱਧ ਮੰਦਰ ਦੇ ਪੁਜਾਰੀ ਗੋਬਿੰਦ ਪੁਰੀ ਨੂੰ ਭੂ ਮਾਫ਼ੀਆ ਸ਼ਮਸ਼ੇਰ ਸਿੰਘ ਸ਼ੇਰੇ ਵਲੋਂ ਸਿਆਸੀ ਸ਼ਹਿ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭੂ ਮਾਫ਼ੀਆ ਦੀ ਕੀਤੀ ਜਾ ਰਹੀ ਪੁਸ਼ਤ ਪਨਾਹੀ ਦੇ ਜ਼ੋਰ 'ਤੇ ਭੂ ਮਾਫ਼ੀਆ ਵਲੋਂ ਮੰਦਰ ਦੇ ਪੁਜਾਰੀ ਨੂੰ ਡਰਾ ਧਮਕਾ ਕੇ ਗੋਲੀ ਮਾਰਨ ਦੀਆਂ ਧਮਕੀਆਂ ਦੇ ਕੇ ਮੰਦਰ ਵਿਚੋਂ ਬਾਹਰ ਕੱਢਿਆ ਗਿਆ ਅਤੇ ਭੂ ਮਾਫ਼ੀਆ ਵਲੋਂ ਗੱਡੀ ਸਮੇਤ ਚਾਂਦੀ ਦੇ ਨਾਗਰਾਜ, ਰੁਪਏ ਅਤੇ ਮੰਦਰ ਵਿਚੋਂ ਹੋਰ ਬਹੁਤ ਸਾਰਾ ਕੀਮਤੀ ਸਮਾਨ ਚੋਰੀ ਕੀਤਾ ਗਿਆ, ਭੂ ਮਾਫ਼ੀਆ ਵਲੋਂ ਮੰਦਰ ਅਤੇ ਮੰਦਰ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ | ਕਿਰਤੀ ਕਿਸਾਨ ਯੂਨੀਅਨ ਅਤੇ ਮੰਦਰ ਦੇ ਪੁਜਾਰੀ ਗੋਬਿੰਦ ਪੁਰੀ ਤੇ ਸ਼ਹਿਰ ਵਾਸੀਆਂ ਵਲੋਂ ਅਨੇਕਾਂ ਵਾਰ ਪੁਲਿਸ ਪ੍ਰਸ਼ਾਸਨ ਨੂੰ ਮਿਲਿਆ ਗਿਆ | ਐਸ.ਐਸ.ਪੀ. ਅਜੇ ਗਾਂਧੀ ਦੇ ਧਿਆਨ ਵਿਚ ਵੀ ਕਈ ਵਾਰ ਮੰਦਰ ਤੇ ਜ਼ਮੀਨ ਉੱਪਰ ਭੂ ਮਾਫ਼ੀਆ ਵਲੋਂ ਕੀਤੇ ਜਾ ਰਹੇ ਕਬਜ਼ੇ ਸਬੰਧੀ ਦੱਸਿਆ ਗਿਆ ਪਰੰਤੂ ਪੁਲਿਸ ਪ੍ਰਸ਼ਾਸਨ ਸਿਆਸੀ ਦਬਾਅ ਹੇਠ ਕੋਈ ਵੀ ਕਾਰਵਾਈ ਕਰਨ ਤੋਂ ਅਸਮਰਥ ਰਿਹਾ | ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਵਾਉਣ ਲਈ 17 ਫਰਵਰੀ ਨੂੰ ਪੁਲਿਸ ਸਿਆਸੀ ਭੂ ਮਾਫ਼ੀਆ ਗੱਠਜੋੜ ਦੇ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਵਲੋਂ ਐਸ.ਐਸ.ਪੀ. ਦਫ਼ਤਰ ਮੋਗਾ ਅੱਗੇ ਧਰਨਾ ਦਿੱਤਾ ਜਾਵੇਗਾ | ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਆਖਿਆ ਕਿ ਸੂਬਾ ਪੱਧਰੀ ਸੱਦੇ ਤਹਿਤ ਸਾਰੇ ਜ਼ਿਲਿ•ਆਂ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਮੈਂਬਰਸ਼ਿਪ ਮੁਹਿੰਮ ਤਹਿਤ ਇਕਾਈਆਂ ਅਤੇ ਬਲਾਕਾਂ ਤੇ ਜ਼ਿਲਿ•ਆਂ ਦਾ ਇਜਲਾਸ ਕਰ ਕੇ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜੇਕਰ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ, ਬੀਜ ਬਿੱਲ ਪਾਰਲੀਮੈਂਟ ਵਿਚ ਲਾਗੂ ਕਰਦੀ ਹੈ ਤਾਂ ਅਗਲੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ, ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ, ਤਿੰਨ ਘੰਟੇ ਲਈ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਬੂਟਾ ਸਿੰਘ ਤਖਾਣਵੱਧ, ਮੋਹਨ ਸਿੰਘ, ਅਵਤਾਰ ਸਿੰਘ ਡਾਲਾ, ਸਾਰਜ ਸਿੰਘ ਪੰਡੋਰੀ, ਯੂਥ ਆਗੂ ਬੇਅੰਤ ਸਿੰਘ ਮੱਲੇਆਣਾ, ਤੀਰਥਵਿੰਦਰ ਸਿੰਘ ਘੱਲ ਕਲਾਂ, ਅਜਮੇਰ ਸਿੰਘ ਛੋਟਾਘਰ ਤੇ ਸਿੱਧ ਪੁਰੀ ਮੰਦਰ ਦੇ ਪੁਜਾਰੀ ਗੋਬਿੰਦ ਪੁਰੀ ਕੋਟ ਈਸੇ ਖਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਨਸ਼ਾ ਮੁਕਤ ਸਮਾਜ ਲਈ ਲੋਕਾਂ ਦਾ ਲਾਮਬੰਦ ਹੋਣਾ ਜ਼ਰੂਰੀ-ਮੋਹਨ ਸ਼ਰਮਾ <br/>
Ad Position 24