14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-02-2026
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਵਿਸ਼ਵ ਕੈਂਸਰ ਦਿਵਸ ਮੌਕੇ 'ਤੇ ਕੈਂਸਰ ਵਿਭਾਗ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਅਰਵਿੰਦ ਕੁਮਾਰ ਰਜਿਸਟਰਾਰ, ਡਾ. ਸੰਜੇ ਗੁਪਤਾ ਪਿ੍ੰਸੀਪਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ | ਡਾ. ਪ੍ਰਦੀਪ ਗਰਗ ਪ੍ਰੋਫੈਸਰ ਤੇ ਮੁਖੀ, ਕੈਂਸਰ ਵਿਭਾਗ ਨੇ ਕੈਂਸਰ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਿਲਕੁਲ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਸ ਦਾ ਇਲਾਜ ਸੰਭਵ ਹੈ | ਇਸ ਬਿਮਾਰੀ ਦਾ ਜਿਨ੍ਹਾਂ ਜਲਦੀ ਪਤਾ ਲੱਗ ਜਾਵੇ ਉਨ੍ਹਾਂ ਹੀ ਇਸ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ | ਵਿਭਾਗ ਦੇ ਡਾ. ਰੋਮੀ ਕਾਂਤ ਗਰੋਵਰ ਐਸੋਸੀਏਟ ਪ੍ਰੋਫੈਸਰ ਨੇ ਖਾਣੇ ਵਾਲੀ ਨਾਲੀ ਅਤੇ ਅੰਤੜੀਆਂ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਸਿਮਰਨਦੀਪ ਸਿੰਘ ਅਸਿਸਟੈਂਟ ਪ੍ਰੋਫੈਸਰ ਨੇ ਮੂੰਹ ਅਤੇ ਗਲੇ ਦੇ ਕੈਂਸਰ ਬਾਰੇ ਬਹੁਤ ਹੀ ਬਾਰੀਕੀ ਨਾਲ ਸਮਝਾਇਆ | ਡਾ. ਸ਼ਿਪਰਾ ਗਰਗ ਨੇ ਮਹਿਲਾਵਾਂ ਵਿਚ ਪਾਏ ਜਾਣ ਵਾਲੇ ਬੱਚੇਦਾਨੀ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਇਸ ਦੇ ਸ਼ੁਰੂਆਤੀ ਲੱਛਣਾਂ ਅਤੇ ਇਸ ਦੀ ਰੋਕਥਮ ਲਈ ਡਬਲਿਊ.ਐਚ.ਓ ਵਲੋਂ ਚਲਾਈ ਗਈ ਮੁਹਿੰਮ ਅੰਦਰ 9 ਸਾਲ ਤੋਂ ਉਪਰ ਦੀਆਂ ਲੜਕੀਆਂ ਨੂੰ ਐਚ.ਪੀ.ਵੀ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ | ਇਹ ਵੈਕਸੀਨ ਵਾਜਬ ਰੇਟ ਉਪਰ ਹੁਣ ਭਾਰਤ ਵਿਚ ਹੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਬੁਹਤ ਹੀ ਵਧੀਆ ਗੱਲ ਹੈ | ਡਾ. ਸਰਬਜੋਤ ਕੌਰ ਅਸਿਸਟੈਂਟ ਪ੍ਰੋਫੈਸਰ ਨੇ ਮਹਿਲਾਵਾਂ ਵਿਚ ਪਾਏ ਜਾਣ ਵਾਲੇ ਛਾਤੀ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਡਾ. ਸੰਜੇ ਗੁਪਤਾ ਨੇ ਦੱਸਿਆ ਕਿ ਹਸਪਤਾਲ ਵਲੋਂ ਇਕ ਕੈਂਸਰ ਵੈਨ ਵੀ ਚਲਾਈ ਜਾਂਦੀ ਹੈ ਜੋ ਕਿ ਦੂਰ/ਨੇੜੇ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਦੀ ਮੁੱਢਲੀ ਜਾਂਚ ਕਰਦੀ ਹੈ | ਹਸਪਤਾਲ ਵਲਾੋ ਸਲੱਮ ਏਰੀਆ ਵਿਚ ਜਾ ਕੇ ਕੈਂਪਾਂ ਲਗਾਏ ਜਾਂਦੇ ਹਨ ਜਿਸ ਵਿਚ ਸਥਾਨਕ ਲੋਕਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਕੈਂਸਰ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ | ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ ਨੇ ਹਸਪਤਾਲ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆਿ ਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਕੈਂਸਰ ਦੇ ਇਲਾਜ ਲਈ ਸਾਰੀਆਂ ਉੱਚ ਪੱਧਰੀ ਸਹੂਲਤਾਂ ਜਿਵੇਂ ਕਿ ਸਾਰੇ ਟੈਸਟ, ਰੇਡਿਓਥਰੈਪੀ (ਕੈਂਸਰ ਲਈ ਸੇਕੇ), ਕੀਮੋਥਰੈਪੀ, ਸਰਜਰੀ, ਸੀ.ਟੀ ਸਕੈਨ, ਐਮ.ਆਰ.ਆਈ ਅਤੇ ਪੈਟ.ਸੀ.ਟੀ ਆਦਿ ਬਾਰੇ ਵਿਸਥਾਰ ਪੂਰਵਕ ਦੱਸਿਆ | ਪੰਜਾਬ ਸਰਕਾਰ ਦੀਆਂ ਸਕੀਮਾਂ ਜਿਵੇਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਤੇ ਸਰਬੱਤ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਦੇ ਅਧੀਂਨ ਕੈਂਸਰ ਦੀ ਬਿਮਾਰੀ ਦਾ ਕੈਸ਼ ਲੈਸ ਇਲਾਜ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਹਸਪਤਾਲ ਅੰਦਰ ਮੁਫ਼ਤ / ਕਰੋਨਿਕ ਬਿਮਾਰੀ ਦੇ ਸਰਟੀਫਿਕੇਟ ਵੀ ਬਣਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਬਾਦਲ, ਸਿਵਲ ਹਸਪਤਾਲ ਸ੍ਰੀ ਖਡੂਰ ਸਾਹਿਬ (ਜ਼ਿਲ੍ਹਾ ਤਰਨਤਾਰਨ), ਸੀ.ਐਚ.ਸੀ ਜਲਾਲਾਬਾਦ (ਜ਼ਿਲ੍ਹਾ ਫ਼ਾਜ਼ਿਲਕਾ) ਅਤੇ ਟਰਸਰੀ ਕੈਂਸਰ ਕੇਅਰ ਸੈਂਟਰ ਫ਼ਾਜ਼ਿਲਕਾ ਵੀ ਬਾਬਾ ਫ਼ਰੀਦ ਯੂਨੀਵਰਿਸਟੀ ਆਫ ਹੈਲਥ ਸਾਇੰਸਜ, ਫ਼ਰੀਦਕੋਟ ਨੂੰ ਟਰਾਂਸਫਰ ਕਰ ਦਿੱਤੇ ਗਏ ਹਨ ਅਤੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੀ ਅਗਵਾਈ ਹੇਠ ਇਨ੍ਹਾਂ ਹਸਪਤਾਲਾਂ ਵਿਚ ਵੀ ਆਉਂਦੇ ਸਮੇਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਅੰਤ ਵਿਚ ਅਰਵਿੰਦ ਕੁਮਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਵਲੋਂ ਚਲਾਏ ਜਾ ਰਹੇ ਐਡਵਾਂਸ ਕੈਂਸਰ ਇੰਸਟੀਚਿਊਟ ਬਠਿੰਡਾ ਅਤੇ ਟੀ.ਸੀ.ਸੀ.ਸੀ, ਫ਼ਾਜ਼ਿਲਕਾ ਵਾਲੇ ਸੈਂਟਰ ਸਬੰਧੀ ਲੋਕਾਂ ਨੂੰ ਦੱਸਿਆ ਕਿ ਯੂਨੀਵਰਸਿਟੀ ਵਲੋਂ ਇਨ੍ਹਾਂ ਏਰੀਏ ਦੇ ਲੋਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੈਂਟਰਾਂ ਨੂੰ ੂ ਅਤਿ- ਅਧੁਨਿਕ ਸੁਵਿਧਾਵਾ ਨਾਲ ਤਿਆਰ ਕੀਤਾ ਗਿਆ ਹੈ | ਇਸ ਮੌਕੇ ਵਿਭਾਗ ਦੇ ਸੀਨੀਅਰ ਰੈਡੀਡੈਂਟਸ, ਪੀ.ਜੀ ਡਾਕਟਰ, ਨਰਸਿੰਗ ਸਟਾਫ਼ ਅਤੇ ਨਰਸਿੰਗ ਬੱਚਿਆਂ ਵਲੋਂ ਆਪਣੇ ਪੋਸਟਰਾਂ ਅਤੇ ਭਾਸ਼ਣਾਂ ਰਾਹੀ ਲੋਕਾਂ ਨੂੰ ਕੈਂਸਰ ਬਾਰੇ ਵਾਰਡ ਵਿਚ ਜਾਗਰੂਕ ਕੀਤਾ ਗਿਆ | ਇਸ ਮੌਕੇ ਮੈਡੀਕਲ ਫਿਜੀਸਿਸਟ, ਰੇਡਿਓਥਰੈਪੀ ਟੈਕਨੀਸ਼ੀਅਨ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਹੀਰੇ ਵੈਲਫ਼ੇਅਰ ਕਲੱਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ ਚੰਦਬਾਜਾ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ
Ad Position 24