14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹੀਰੇ ਵੈਲਫ਼ੇਅਰ ਕਲੱਬ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 05-02-2026
ਕੋਟਕਪੂਰਾ, 4 ਫ਼ਰਵਰੀ (ਮੇਘਰਾਜ)-ਸਮਾਜ ਸੇਵੀ ਸੰਸਥਾ ਹੀਰੇ ਵੈਲਫ਼ੇਅਰ ਕਲੱਬ ਦੀ ਮੀਟਿੰਗ ਮੁੱਖ ਸੰਸਥਾਪਕ ਰਾਜਿੰਦਰ ਸਿੰਘ ਸਰਾਂ ਸਾਬਕਾ ਤਹਿਸਲੀਦਾਰ ਅਤੇ ਪ੍ਰਧਾਨ ਸੰਦੀਪ ਕਟਾਰੀਆ ਦੀ ਅਗਵਾਈ 'ਚ ਕੀਤੀ ਗਈ | ਇਸ ਮੀਟਿੰਗ ਮੌਕੇ ਕਲੱਬ ਦੇ ਚੇਅਰਮੈਨ ਦਲਜਿੰਦਰ ਸਿੰਘ ਸੰਧੂ ਦੇ ਜਨਮ ਦਿਨ ਦੀ ਖੁਸ਼ੀ 'ਚ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਉਹ ਆਪਣੇ 73ਵੇਂ ਜਨਮ ਦਿਨ ਮੌਕੇ 73 ਫ਼ਲਦਾਰ ਅਤੇ ਛਾਂਦਾਰ ਪੌਦੇ ਲਾਉਣਗੇ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਗੇ | ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਮਿੰਟੂ ਗਿੱਲ ਵਲੋਂ ਸਮਾਜ ਸੇਵੀ ਸੰਸਥਾਵਾਂ ਦਾ ਸਿਆਸੀਕਰਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ¢ ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ, ਗੁਰਚਰਨ ਸਿੰਘ ਸੰਧੂ ਤੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵਲੋਂ ਹੀਰੇ ਵੈਲਫੇਅਰ ਕਲੱਬ ਦੀ ਬਹੁਤ ਘੱਟ ਸਮੇਂ 'ਚ ਕੀਤੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ¢ ਬਸੰਤ ਕੁਮਾਰ ਮੈਨੇਜਰ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਤੇ ਸਟੇਜ ਸਕੱਤਰ ਦੀ ਭੂਮਿਕਾ ਗੋਪਾਲ ਕ੍ਰਿਸ਼ਨ ਵੋਹਰਾ ਨੇ ਵਧੀਆ ਢੰਗ ਨਾਲ ਨਿਭਾਈ | ਕਲੱਬ ਮੈਂਬਰ ਦੀਦਾਰ ਸਿੰਘ ਮਾਡਰਨ ਜਿਊਲਰਜ਼ ਨੇ ਇਸ ਮੁਹਿੰਮ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਕਲੱਬ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਕਲੱਬ ਦੇ ਹਰ ਮੈਂਬਰ ਦਾ ਜਨਮ ਦਿਨ ਪੌਦੇ ਲਗਾ ਕੇ ਮਨਾਇਆ ਜਾਵੇਗਾ | ਸਭਨਾਂ ਨੇ ਦਲਜਿੰਦਰ ਸਿੰਘ ਸੰਧੂ ਵਲੋਂ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ | ਇਸ ਮੌਕੇ ਸਮਾਜਸੇਵੀ ਉਦੇ ਰੰਦੇਵ, ਪ੍ਰੋ. ਦਰਸ਼ਨ ਸਿੰਘ ਸੰਧੂ, ਮਨਤਾਰ ਸਿੰਘ ਮੱਕੜ, ਬਿੱਟਾ ਨਰੂਲਾ, ਗੁਰਦੀਪ ਸਿੰਘ ਮੈਨੇਜਰ, ਮਨਜੀਤ ਸ਼ਰਮਾ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਕਲੇਰ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24