ਕੋਟਕਪੂਰਾ, 4 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟਸੁਖੀਆ ਦਾ ਨੀਂਹ ਪੱਥਰ ਰੱਖਿਆ | ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ 'ਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਜਾਵੇਗੀ | ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ | ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖ਼ਰਚ ਦੋਵਾਂ ਦੀ ਬੱਚਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਰਾਸ਼ੀ ਖ਼ਰਚ ਕਰ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂਬੱਧ ਪੂਰਾ ਕੀਤਾ ਜਾਵੇ | ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸੁਖਜੀਤ ਸਿੰਘ ਢਿੱਲਵਾਂ, ਮਨਦੀਪ ਮੌਂਗਾ, ਸਿਮਰਨਜੀਤ ਸਿੰਘ ਐਮ.ਸੀ., ਹਰਦੀਪ ਸਿੰਘ, ਗੈਰੀ ਵੜਿੰਗ, ਜਸਵੰਤ ਸਿੰਘ ਸੰਧੂ ਬਲਾਕ ਸੰਮਤੀ ਮੈਂਬਰ, ਜਗਜੀਤ ਸਿੰਘ ਸਰਪੰਚ ਕਲੇਰ, ਸਰਬਜੀਤ ਸਿੰਘ ਮੋਰਾਂਵਾਲੀ ਸਰਪੰਚ, ਅਮਰ ਕੌਰ ਸਰਪੰਚ ਢੁੱਡੀ, ਸੀਤਾ ਮਿਸ਼ਰੀਵਾਲਾ, ਸਤਨਾਮ ਸਿੰਘ ਕਲੇਰ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਹੈਪੀ ਚਮੇਲੀ, ਸਰਬਜੀਤ ਸਿੰਘ ਮੋਰਾਂ ਵਾਲੀ, ਗੁਰਵਿੰਦਰ ਸਿੰਘ ਸੇਖੋਂ, ਕਰਮਜੀਤ ਸਿੰਘ ਬੱਲਾ ਕਲੇਰ, ਪ੍ਰਗਟ ਸਿੰਘ ਕਲੇਰ, ਬਲਰਾਜ ਸਿੰਘ ਭੋਲਾ ਸਰਪੰਚ ਕੋਟਸੁਖੀਆ, ਗੁਰਮੀਤ ਸਿੰਘ ਨੰਬਰਦਾਰ ਕੋਟਸੁਖੀਆ, ਆਤਮਾ ਸਿੰਘ ਕਲੇਰ, ਬੱਲਾ ਕਲੇਰ, ਰੇਸ਼ਮ ਸਿੰਘ, ਦਿਲਬਾਗ ਸਿੰਘ ਚਮੇਲੀ ਸਰਪੰਚ, ਗੁਰਮੀਤ ਸਿੰਘ ਗਿੱਲ ਧੂੜਕੋਟ, ਜਗਦੀਪ ਸਿੰਘ ਗਿੱਲ ਸਿਰਸੜੀ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |