14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੀਟਰ ਰੀਡਰ ਯੂਨੀਅਨ ਦੇ ਵਫਦ ਨੇ ਚੇਅਰਮੈਨ ਧਾਲੀਵਾਲ ਨੂੰ ਮੰਗ-ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 05-02-2026
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪਾਵਰਕਾਮ ਆਊਟਸੋਰਸ ਸਪੋਰਟ ਬਿਲਿੰਗ ਮੀਟਰ ਰੀਡਰ ਯੂਨੀਅਨ ਬਿਜਲੀ ਬੋਰਡ ਦੇ ਵਫ਼ਦ ਨੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੂੰ ਦਫ਼ਤਰ ਵਿਖੇ ਪਹੁੰਚ ਕੇ ਮੰਗ-ਪੱਤਰ ਸੌਂਪਿਆ | ਯੂਨੀਅਨ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਿਛਲੇ ਕਈ ਸਾਲਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਅੱਜ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੂੰ ਮਿਲੇ ਸਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਬਾਬਤ ਸਰਕਾਰ ਤੱਕ ਗੱਲ ਜ਼ਰੂਰ ਪਹੁੰਚਾਉਣਗੇ | ਚੇਅਰਮੈਨ ਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਮੀਟਰ ਰੀਡਰ ਯੂਨੀਅਨ ਦੀਆਂ ਇਨ੍ਹਾਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਵੀ ਪੂਰਾ ਯਤਨ ਕਰਨਗੇ | ਇਸ ਮੌਕੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋਂ, ਉਪ ਪ੍ਰਧਾਨ ਜਗਸੀਰ ਸਿੰਘ, ਸਕੱਤਰ, ਗੁਰਦੀਪ ਸਿੰਘ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਅਤੇ ਖਜ਼ਾਨਚੀ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਲੜਕੀਆਂ ਲਈ ਜੀ.ਡੀ.ਏ ਦਾ ਮੁਫ਼ਤ ਕੋਰਸ ਸ਼ੁਰੂ: ਖੀਵਾ ਅਗਲੀ ਖ਼ਬਰ ਰਾਸ਼ਟਰੀ ਕਬੱਡੀ ਖਿਡਾਰਨ ਜਸ਼ਨਪ੍ਰੀਤ ਕੌਰ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ
Ad Position 24