ਰੁਪਾਣਾ, 4 ਫ਼ਰਵਰੀ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਚ ਮੰਡੀਕਰਨ ਬੋਰਡ ਵਲੋਂ ਬਣਾਈਆਂ ਗਈਆਂ ਸੜਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਸਾਰ ਨਾ ਲੈਣ ਕਰਕੇ ਇਨ੍ਹਾਂ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ, ਇਨ੍ਹਾਂ ਸੜਕਾਂ 'ਤੇ ਵਾਟਰ ਵਰਕਸ ਅਤੇ ਗੁਰਦੁਆਰਾ ਸਾਹਿਬ ਅਤੇ ਸਕੂਲਾਂ ਆਦਿ ਦੀਆਂ ਇਮਾਰਤਾਂ ਸਥਿਤ ਹੋਣ ਕਰਕੇ ਇਨ੍ਹਾਂ ਉਪਰ ਦੀ ਲੰਘਣ ਵਾਲੇ ਸਕੂਲ ਵਿਦਿਆਰਥੀ, ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂ ਅਤੇ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਸੀ | ਮੌਜੂਦਾ ਗਰਾਮ ਪੰਚਾਇਤ ਵਲੋਂ ਸਰਪੰਚ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਇਨ੍ਹਾਂ ਸੜਕਾਂ ਨੂੰ ਬਣਾਉਣ ਦਾ ਮੰਗ ਪੱਤਰ ਦਿੱਤਾ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮਿਹਨਤ ਸਦਕਾ ਇਹ ਸੜਕਾ ਨੂੰ ਬਣਾਉਣ ਦਾ ਕੰਮ ਚੱਲ ਰਿਹਾ ਹੈ | ਪਿੰਡ ਦੇ ਮੁਹੱਲਾ ਨਿਵਾਸੀਆ ਨੇ ਗ੍ਰਾਮ ਪੰਚਾਇਤ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਜਵੰਦ ਸਿੰਘ ਖੋਸਾ ਗੁਰਦੇਵ ਸਿੰਘ ਭਾਉ, ਭੁਪਿੰਦਰ ਸਿੰਘ, ਡਾ. ਰਣਜੀਤ ਸਿੰਘ, ਧੀਰਾ ਬਰਾੜ, ਧਰਮਿੰਦਰ ਸਿੰਘ ਹੁੰਦਲ ਆਦਿ ਹਾਜ਼ਰ ਸਨ |