ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਕ ਵਿਅਕਤੀ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਰਵਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਵਕੀਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |