14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-02-2026
ਕੋਟਕਪੂਰਾ, 4 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ- ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਬਠਿੰਡਾ ਰੋਡ ਉਪਰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਦਾਣਾ ਮੰਡੀ ਦੀ ਬੈਕਸਾਈਡ ਕੋਟਕਪੂੂਰਾ ਪਹੁੰਚੀ ਤਾਂ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫ਼ੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਪਿੱਛੇ ਵੱਲ ਨੂੰ ਸੁੱਟ ਦਿੱਤਾ | ਆਪ ਉਹ ਉੱਥੋਂ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਉਪਰੰਤ ਉਸ ਵਲੋਂ ਪਿੱਛੇ ਸੁੱਟੇ ਲਿਫ਼ਾਫ਼ੇ ਨੂੰ ਖੋਲ੍ਹ ਕੇ ਵੇਖਿਆ ਤਾਂ ਉਸ 'ਚੋਂ 18 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧ 'ਚ ਪੁਲਿਸ ਨੇ ਸ਼ੁਭਮ ਕੁਮਾਰ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹਰ ਲੋੜਵੰਦ ਪਰਿਵਾਰ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ- ਖੁੱਡੀਆਂ ਅਗਲੀ ਖ਼ਬਰ ਪਾਵਰਕਾਮ ਸੀ.ਐਚ.ਬੀ. ਲਾਈਨਮੈਨ ਠੇਕਾ ਮੁਲਾਜ਼ਮਾਂ ਦੀ ਮੀਟਿੰਗ
Ad Position 24