ਕੋਟਕਪੂਰਾ, 4 ਫ਼ਰਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਵਿਖੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ 'ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮਿ੍ਤਕ ਦੀ ਮਾਤਾ ਦੇ ਬਿਆਨ ਦੇ ਆਧਾਰ 'ਤੇ ਮਿ੍ਤਕ ਦੀ ਪਤਨੀ ਅਤੇ ਸੱਸ ਨੂੰ ਨਾਮਜ਼ਦ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ | ਮਿ੍ਤਕ ਦੀ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਜਗਮੀਤ ਸਿੰਘ (34) ਪੁੱਤਰ ਕੁਲਵੰਤ ਸਿੰਘ ਦਾ ਵਿਆਹ ਕਰੀਬ 10 ਸਾਲ ਪਹਿਲਾਂ ਅਮਨਦੀਪ ਕੌਰ ਨਾਲ ਹੋਇਆ ਸੀ | ਸ਼ਿਕਾਇਤ ਕਰਤਾ ਮੁਤਾਬਿਕ ਉਸ ਦੀ ਨੂੰ ਹ ਕਥਿਤ ਤੌਰ 'ਤੇ ਅਕਸਰ ਜਗਮੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕਰਦੀ ਰਹਿੰਦੀ ਸੀ, ਕਿਉਂਕਿ ਆਪਣੀ ਮਾਂ ਦੇ ਉਕਸਾਉਣ 'ਤੇ ਜਗਮੀਤ ਸਿੰਘ ਨੂੰ ਜ਼ਮੀਨ ਆਪਣੇ ਨਾਮ ਲਵਾਉਣ ਲਈ ਦਬਾਅ ਬਣਾਉਂਦੀ ਸੀ | ਇਸ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਜਗਮੀਤ ਨੇ ਪੱਖੇ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦਾ ਇਕ 8 ਸਾਲ ਦਾ ਬੇਟਾ ਵੀ ਹੈ | ਸੰਪਰਕ ਕਰਨ 'ਤੇ ਕੋਟਕਪੂਰਾ ਦੇ ਡੀ.ਐਸ.ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਤੋਂ ਲਾਸ਼ ਦਾ ਪੋਸਟ-ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ਮਿ੍ਤਕ ਨੌਜਵਾਨ ਦਾ ਅੱਜ ਪਿੰਡ ਕੋਟਸੁਖੀਆ ਦੇ ਸਮਸ਼ਾਨਘਾਟ ਵਿਖੇ ਬੇਹੱਦ ਸੋਗਮਈ ਮਾਹੌਲ 'ਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ | ਇਸ ਮੌਤ ਕਾਰਨ ਪਿੰਡ 'ਚ ਸੋਗ ਦਾ ਮਾਹੌਲ ਹੈ |