ਸਾਦਿਕ, 4 ਫ਼ਰਵਰੀ (ਆਰ.ਐਸ.ਧੁੰਨਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦੇਣ ਲਈ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਦਿਕ ਵਿਖੇ ਤਿੰਨ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ | ਕੈਂਪ ਦੇ ਦੂਸਰੇ ਦਿਨ ਕੈਂਪ ਦਾ ਜਾਇਜ਼ਾ ਲੈਣ ਲਈ ਪੁੱਜੇ ਨੱਥਾ ਸਿੰਘ ਭੁੱਲਰ ਬੀ. ਡੀ. ਪੀ. ਓ, ਜਗਦੇਵ ਸਿੰਘ ਪੰਚਾਇਤ ਸਕੱਤਰ ਅਤੇ ਸਰਪੰਚ ਦੀਸ਼ਾ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਗਰੀਬ, ਮੱਧ ਵਰਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਸਿਹਤ ਬੀਮਾ ਦੀ ਸਹੂਲਤ ਦਿੱਤੀ ਗਈ ਹੈ ਜਿਸ ਅਧੀਨ ਹਰ ਵਿਅਕਤੀ ਆਪਣੇ ਇਲਾਜ ਲਈ 10 ਲੱਖ ਰੁਪਏ ਤੱਕ ਦੀ ਸਹੂਲਤ ਲੈ ਸਕਦਾ ਹੈ | ਉਨ੍ਹਾਂ ਸਿਹਤ ਬੀਮਾ ਯੋਜਨਾ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਸਿਰਫ਼ ਵੋਟਰ ਕਾਰਡ ਅਤੇ ਅਧਾਰ ਕਾਰਡ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇ ਜਗਨਾਮ ਸਿੰਘ, ਹਰਜਿੰਦਰ ਸਿੰਘ, ਓਮ ਪ੍ਰਕਾਸ਼ ਗੋਰਾ ਪੰਚ, ਸੁਖਮੰਦਰ ਸਿੰਘ ਮੌੜ ਪੰਚ, ਸੁਖਵੰਤ ਸਿੰਘ ਪੰਚ, ਮੇਜਰ ਸਿੰਘ ਚੌਕੀਦਾਰ, ਜਸਵਿੰਦਰ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਬਲਜਿੰਦਰ ਸਿੰਘ ਭੁੱਲਰ, ਸੰਦੀਪ ਗੁਲਾਟੀ, ਖੁਸ਼ਪ੍ਰੀਤ ਸਿੰਘ, ਰਣਜੀਤ ਸਿੰਘ ਬਿੱਟਾ ਆਦਿ ਹਾਜ਼ਰ ਸਨ |