14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੈਡੀਕਲ ਕਾਲਜ 'ਚ ਚੋਰੀਆਂ ਕਰਨ ਦੇ ਦੋਸ਼ਾਂ ਤਹਿਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-02-2026
ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਚੋਰੀਆਂ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਤੋਂ ਪੁੱਛਗਿੱਛ ਤੋਂ ਬਾਅਦ ਚੋਰੀ ਕੀਤੇ ਗਏ ਈਅਰ ਬੱਡ, ਡਾਟਾ ਕੇਬਲ ਅਤੇ ਨਕਦੀ ਬਰਾਮਦ ਕੀਤੀ ਗਈ ਹੈ | ਜਿਸ 'ਤੇ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਮੈਡੀਕਲ ਕਾਲਜ ਵਿਚ ਡਾਕਟਰੀ ਦੀ ਪੜ੍ਹਾਈ ਕਰਦੇ ਵਿਸ਼ਾਲ ਪੁੱਤਰ ਬਲਰਾਮ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਹ ਆਪਣਾ ਇਮਤਿਹਾਨ ਦੇਣ ਲਈ ਇਮਤਿਹਾਨ ਵਾਲੇ ਕਮਰੇ 'ਚ ਗਿਆ ਅਤੇ ਆਪਣਾ ਬੈਗ ਕਮਰੇ ਦੇ ਬਾਹਰ ਰੱਖ ਦਿੱਤਾ | ਉਸ ਦੇ ਬੈਗ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਹੋ ਗਿਆ | ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ, ਇੰਚਾਰਜ ਪੁਲਿਸ ਚੌਂਕੀ ਮੈਡੀਕਲ ਕਾਲਜ, ਫ਼ਰੀਦਕੋਟ ਨੇ ਦੱਸਿਆ ਕਿ ਪੜਤਾਲ ਤੋਂ ਬਾਅਦ ਇਸ ਮਾਮਲੇ ਵਿਚ ਰਾਜੂ ਪੁੱਤਰ ਪਾਲ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਪਾਸੋਂ ਮੈਡੀਕਲ ਦੇ ਵਿਦਿਆਰਥੀ ਦੇ ਬੈਗ 'ਚੋਂ ਚੋਰੀ ਕੀਤੇ 600 ਰੁਪਏ ਨਕਦ, ਈਅਰਬੱਡ ਅਤੇ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਾਦਿਕ ਵਿਖੇ ਕੈਂਪ ਲਗਾਇਆ
Ad Position 24