14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

12 ਦੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕਨਵੈਨਸ਼ਨ

Ad Position 21
No active advertisement
ਅਜੀਤ ਡੈਸਕ 05-02-2026
ਮਲੋਟ, 4 ਫ਼ਰਵਰੀ (ਅਜਮੇਰ ਸਿੰਘ ਬਰਾੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਦੀਆਂ ਮੰਗਾਂ ਨੂੰ ਲੈ ਕੇ 12 ਫ਼ਰਵਰੀ ਨੂੰ ਹੋ ਰਹੀ ਅੰਤਰ ਰਾਸ਼ਟਰੀ ਪੱਧਰ ਦੀ ਹੜਤਾਲ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਇਕ ਜ਼ੋਰਦਾਰ ਕਨਵੈਨਸ਼ਨ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਮਲੋਟ ਵਿਚ ਕੀਤਾ ਗਿਆ | ਕਨਵੈਨਸ਼ਨ ਵਿਚ ਵੱਡੀ ਗਿਣਤੀ ਵਿਚ ਮਾਨਸਾ, ਮੁਕਤਸਰ, ਮੋਗਾ, ਫਿਰੋਜ਼ਪੁਰ, ਫ਼ਾਜ਼ਿਲਕਾ, ਬਠਿੰਡਾ ਦੀਆਂ ਚੁਣੇ ਹੋਏ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਬਜਟ ਖ਼ਿਲਾਫ਼ ਤਿੱਖਾ ਰੋਸ ਜਤਾਇਆ | ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰਸ਼ੇਖਰ ਨੇ ਕਿਹਾ ਕਿ ਦੇਸ਼ ਵਿਚ ਨਿੱਜੀਕਰਨ ਵੱਧ ਰਿਹਾ ਹੈ ਅਤੇ ਲੋਕ ਹਿਤੀ ਕਾਨੂੰਨਾਂ ਦਾ ਘਾਣ ਹੋ ਰਿਹਾ ਹੈ | ਸੰਵਿਧਾਨ ਅਤੇ ਕਿਰਤ ਕਾਨੂੰਨਾਂ ਦੀ ਰਾਖੀ ਲਈ ਸਰਕਾਰ ਨੂੰ ਚੇਤਾਵਨੀ ਕਰਨੀ ਜ਼ਰੂਰੀ ਹੈ ਕਿ ਲੋਕਤੰਤਰ ਵਿਚ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਦੇਸ਼ ਦੇ ਮਿਹਨਤਕਸ਼ ਇਕਮੁੱਠ ਅਤੇ ਇਕਜੁੱਟ ਹਨ | ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਉਹ ਆਂਗਣਵਾੜੀ ਵਰਕਰ ਹੈਲਪਰ ਸਮੇਤ ਸਮੂਹ ਸਕੀਮ ਵਰਕਰਾਂ ਦੇ ਹਿਤ ਨੂੰ ਅੱਖੋਂ ਪਰੋਖੇ ਕਰਕੇ ਲਿਆਂਦਾ ਗਿਆ ਹੈ ਤੇ 2018 ਤੋਂ ਲੈ ਕੇ ਕੇਂਦਰ ਵਲੋਂ ਸਕੀਮ ਵਰਕਰਾਂ ਲਈ ਇਕ ਵੀ ਰੁਪਏ ਦਾ ਮਾਣ ਭੱਤੇ ਵਿਚ ਵਾਧਾ ਨਹੀਂ ਕੀਤਾ ਗਿਆ ਜਦੋਂ ਕਿ ਇਨ੍ਹਾਂ ਦਿਨਾਂ ਵਿਚ ਮਹਿੰਗਾਈ ਅੱਤ ਦੀ ਹੋ ਗਈ ਹੈ | ਜਥੇਬੰਦੀ ਦੇ ਸੂਬਾਈ ਸਕੱਤਰ ਰਣਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਾਲਾਂ ਤੋਂ ਘੱਟ ਮਾਣ-ਭੱਤੇ, ਅਸਥਾਈ ਦਰਜੇ ਅਤੇ ਅਸੁਰੱਖਿਅਤ ਕੰਮਕਾਜੀ ਹਾਲਾਤਾਂ ਵਿਚ ਕੰਮ ਕਰਨ ਲਈ ਮਜਬੂਰ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਲਗਾਤਾਰ ਅੱਖੋ ਪਰੋਖੇ ਕੀਤਾ ਜਾ ਰਹੀ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਕਈ ਵਾਰ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਕੋਈ ਢੁੱਕਵਾਂ ਨਤੀਜਾ ਨਹੀਂ ਨਿਕਲਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ 'ਤੇ ਆਉਣਾ ਪਿਆ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ | ਕਨਵੈਨਸ਼ਨ ਵਿਚ 12 ਫਰਵਰੀ ਦੀ ਹੜਤਾਲ ਨੂੰ ਪੂਰੇ ਪੰਜਾਬ ਵਿਚ ਪੂਰੀ ਤਾਕਤ ਨਾਲ ਸਫਲ ਬਣਾਉਣ ਦਾ ਅਹਿਦ ਲਿਆ ਗਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰੀ ਲਟਕ ਰਹੀਆਂ ਮੰਗਾਂ ਅਤੇ ਐਫ.ਆਰ.ਐਸ ਦਾ ਬਹਾਨਾ ਬਣਾ ਕੇ ਆਂਗਨਵਾੜੀ ਵਰਕਰ ਦੀਆਂ ਸੇਵਾਵਾਂ ਪਿਛਲੇ ਦਿਨੀਂ ਸਮਾਪਤ ਕਰ ਦਿੱਤੀਆਂ ਸਨ ਦੀ ਬਹਾਲੀ ਲਈ 1 ਮਾਰਚ ਨੂੰ ਵਿਭਾਗੀ ਮੰਤਰੀ ਬਲਜੀਤ ਕੌਰ ਦੇ ਘਿਰਾਓ ਦੀਆਂ ਵੀ ਤਿਆਰੀਆਂ ਹਨ | ਕਨਵੈਨਸ਼ਨ ਨੂੰ ਮੱਖਣ ਕੌਰ ਬਠਿੰਡਾ, ਅੰਮਿ੍ਤਪਾਲ ਕੌਰ ਮੁਕਤਸਰ, ਬਿੰਦਰ ਕੌਰ, ਬੀਨਾ ਗੁਲਾਟੀ, ਚਰਨਜੀਤ ਕੌਰ ਮੋਗਾ, ਪ੍ਰਤਿਭਾ ਸ਼ਰਮਾ, ਕਿ੍ਸ਼ਨਾ ਦੇਵੀ ਕੋਟਕਪੂਰਾ, ਸੁਖਵਿੰਦਰ ਕੌਰ, ਸੀਟੂ ਦੇ ਪੁਰਾਣੇ ਲੀਡਰ ਕਾਮਰੇਡ ਗਿਆਨ ਚੰਦ ਸਾਹਨੀ ਮਲੋਟ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀ ਮੀਟਿੰਗ ਅਗਲੀ ਖ਼ਬਰ ਡੱਬਵਾਲੀ-ਅਬੋਹਰ ਕੌਮੀ ਸ਼ਾਹ ਰਾਹ 'ਤੇ ਭਿਆਨਕ ਸੜਕ ਹਾਦਸਾ
Ad Position 24