14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਪਰਿਵਾਰ 'ਆਪ' 'ਚ ਸ਼ਾਮਿਲ ਹੋਏ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 05-02-2026
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਵੜਿੰਗ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ | ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਮੂਹ ਪਰਿਵਾਰਾਂ ਦਾ ਪਾਰਟੀ ਵਿਚ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿਨੋਂ ਦਿਨ ਵੱਧ ਰਹੀ ਲੋਕਪਿ੍ਯਤਾ ਅਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਆਮ ਲੋਕਾਂ ਵਲੋਂ ਬੇਹੱਦ ਲਾਹਾ ਖੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿਚ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਸਮੂਹ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ | ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰ ਜ਼ੋਰਾ ਸਿੰਘ ਵਰਿਆਮ ਸਿੰਘ, ਗੁਰਮੇਲ ਸਿੰਘ, ਗੁਰਚਰਨ ਸਿੰਘ, ਹਰਭਜਨ ਸਿੰਘ, ਪਿ੍ਤਪਾਲ ਸਿੰਘ ਆਦਿ ਪਰਿਵਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਸਰਪੰਚ ਡਾ. ਜੁਗਰਾਜ ਸਿੰਘ, ਸ਼ਮਸ਼ੇਰ ਸਿੰਘ ਵੜਿੰਗ, ਸਰਪੰਚ ਵੱਟੂ ਜਸਕਰਨ ਸਿੰਘ, ਭਿੰਦਰ ਸਿੰਘ ਬਾਜਾ ਮਰਾੜ੍ਹ, ਰਾਜਵਿੰਦਰ ਸਿੰਘ ਗੋਲੂ, ਸੁੱਖਾ ਵੜਿੰਗ, ਗੁਰਪਿੰਦਰ ਸਿੰਘ ਥਾਂਦੇਵਾਲਾ ਅਤੇ ਗੋਪੀ ਥਾਂਦੇਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਡਰ-14 ਕਿ੍ਕਟ ਲੀਗ ਦੇ ਫਾਈਨਲ ਮੈਚ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਕੂਲਾਂ 'ਚ ਏਅਰ ਕੰਡੀਸ਼ਨਰਾਂ ਦੀ ਸਥਾਪਨਾ ਵਿਦਿਆਰਥੀਆਂ ਲਈ ਤੋਹਫ਼ਾ- ਡਾ. ਬਲਜੀਤ ਕੌਰ
Ad Position 24