14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 6 ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ

Ad Position 21
No active advertisement
ਅਜੀਤ ਡੈਸਕ 05-02-2026
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰਪਾਲ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 6 ਫ਼ਰਵਰੀ 2026 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਦਿਲਬਾਗ ਸਿੰਘ ਨੇ ਦਿੱਤੀ | ਇਸ ਪਲੇਸਮੈਂਟ ਕੈਂਪ ਵਿਚ ਐਸ.ਆਈ.ਐਸ. ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀਆਂ 100 ਅਸਾਮੀਆਂ ਲਈ ਘੱਟ ਤੋਂ ਘੱਟ 10 ਪਾਸ ਕੇਵਲ ਲੜਕਿਆਂ (ਮੁੰਡੇ) ਦੀ ਇੰਟਰਵਿਊ ਕੀਤੀ ਜਾਣੀ ਹੈ | ਇੰਟਰਵਿਊ ਲਈ ਪ੍ਰਾਰਥੀ ਦੀ ਉਮਰ 18 ਤੋਂ 25 ਸਾਲ ਹੋਣੀ ਜ਼ਰੂਰੀ ਹੈ ਅਤੇ ਪ੍ਰਾਰਥੀ ਦਾ ਕੱਦ ਘੱਟ ਤੋਂ ਘੱਟ 168 ਸੈ.ਮੀ. ਹੋਈ ਜ਼ਰੂਰੀ ਹੈ | ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ ਵਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜ਼ਰੂਰ ਨਾਲ ਲੈ ਕੇ ਆਉਣ (ਅਸਲ+ਫੋਟੋ ਕਾਪੀ) | ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫ਼ਤਰ ਦੇ ਵੈਟਸਐਪ ਨੰਬਰ 98885-62317 'ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇੰਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਅੰਡਰ-14 ਕਿ੍ਕਟ ਲੀਗ ਦੇ ਫਾਈਨਲ ਮੈਚ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24