ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਦੀ ਯੋਗ ਅਗਵਾਈ ਅਤੇ ਵਾਈਸ ਪਿ੍ੰਸੀਪਲ ਹਰਦਵਿੰਦਰ ਸਿੰਘ ਦੇ ਯਤਨਾਂ ਸਦਕਾ ਇਤਿਹਾਸ ਵਿਭਾਗ ਵਲੋਂ ਸੜਕ ਸੁਰੱਖਿਆ ਸੰਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਪੰਜਾਬ ਪੁਲਿਸ ਦੇ ਹਰਮੰਦਰ ਸਿੰਘ (ਏ.ਐਸ.ਆਈ) ਇੰਚਾਰਜ ਅਵੇਰਨੈੱਸ ਟੀਮ, ਬਲੌਰ ਸਿੰਘ (ਹੌਲਦਾਰ) ਅਤੇ ਜਸਪ੍ਰੀਤ ਸਿੰਘ ਛਾਬੜਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਣੂੰ ਕਰਵਾਇਆ ਗਿਆ | ਪੰਜਾਬ ਪੁਲਿਸ ਦੇ ਹਰਮੰਦਰ ਸਿੰਘ (ਏ.ਐਸ.ਆਈ) ਨੇ ਸੜਕ ਹਾਦਸਿਆਂ ਦੇ ਮੁੱਖ ਕਾਰਨ ਮਨੁੱਖੀ ਲਾਪਰਵਾਹੀ, ਜਿਵੇਂ ਕਿ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਮੋਬਾਈਲ ਫੋਨ ਦੀ ਵਰਤੋਂ ਕਰਨੀ, ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨਾ, ਜੀਵਨ ਵਿਚ ਸੜਕ ਹਾਦਸਿਆ ਦੇ ਕਾਰਨ ਬਣਦੇ ਹਨ | ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆ ਤੋਂ ਬਚਣ ਲਈ ਸਾਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਨੇ ਸੜਕੀ ਦੁਰਘਟਨਾਵਾਂ ਦੇ ਮਾਰੂ ਪ੍ਰਭਾਵਾ ਬਾਰੇ ਦੱਸਿਆ | ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਨੇ ਦੱਸਿਆ ਕੇ 2026 ਦਾ ਸੜਕ ਸੁਰੱਖਿਆ ਦਾ ਮੁੱਖ ਥੀਮ 'ਸੜਕ ਸੁਰੱਖਿਆ ਜੀਵਨ ਰੱਖਿਆ' ਹੈ | ਸੜਕ ਸੁਰੱਖਿਆ ਦੇ ਸੈਮੀਨਾਰ ਵਿਚ ਡਾ. ਹਰਿੰਦਰਜੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਜਗਦੀਪ ਬੱਤਰਾ, ਪ੍ਰੋ. ਕੰਵਰਜੀਤ ਸਿੰਘ, ਡਾ. ਰਾਜੇਸ਼ ਗੋਂਦਾਰਾ, ਡਾ. ਬੂਟਾ ਸਿੰਘ, ਡਾ. ਮਨਜੀਤ ਸਿੰਘ, ਡਾ. ਬ੍ਰਹਮਦੇਵ ਸ਼ਰਮਾ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਈਸ਼ਾ ਅਤੇ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਪ੍ਰੋ. ਦੀਪਇੰਦਰ ਸਿੰਘ ਨੇ ਕੀਤਾ | ਇਸ ਮੌਕੇ ਡਾ. ਪੁਸ਼ਪਿੰਦਰ ਸਿੰਘ ਕਨਵੀਨਰ ਅਤੇ ਸਮੁੱਚੀ ਟੀਮ ਹਾਜ਼ਰ ਸੀ |